PunjabTop News

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਵਨ ਵਿਖੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਬੈਠਕ

ਝੋਨੇ ਦੀ ਮਿਲਿੰਗ ਲਈ ਸਰਕਾਰ ਕੋਲ ਪਲਾਨ-ਬੀ ਤਿਆਰ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਧਾਨੀ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਉਹ ਖੁਦ ਖਰੀਦ ਪ੍ਰਬੰਧਾਂ ਉੱਪਰ ਨਜ਼ਰ ਰੱਖ ਰਹੇ ਹਨ।

ਕਿਸਾਨਾਂ ਨਾਲ ਬੈਠਕ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤ ਕਿਸੇ ਕੀਮਤ ਉੱਤੇ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈਕੇ ਸੂਬਾ ਸਰਕਾਰ ਨੇ ਪਲਾਨ ਬੀ ਬਣਾ ਰੱਖਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਦੂਜੇ ਸੂਬਿਆਂ ਤੋਂ ਮਿਲਿੰਗ ਕਰਵਾਉਣ ਦਾ ਸਖ਼ਤ ਫੈਸਲਾ ਲੈਣ ਤੋਂ ਪੰਜਾਬ ਸਰਕਾਰ ਪਿੱਛੇ ਨਹੀਂ ਹਟੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button