Breaking NewsD5 specialNewsPress ReleasePunjab

ਮੁੱਖ ਮੰਤਰੀ ਵੱਲੋ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਕਿਸਾਨ ਜਥੇਬੰਦੀਆਂ ਖਿਲਾਫ਼ ਦਰਜ਼ ਮਾਮਲੇ ਵਾਪਸ ਲੈਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ।

ਕੈਪਟਨ ਦੀ ਪਾਰਟੀ ‘ਤੇ ਢੀਂਡਸਾ ਦਾ ਵੱਡਾ ਬਿਆਨ, ਕੀ ਸੱਚਮੁੱਚ ਬਣੇਗੀ ਪਾਰਟੀ ? ਵੱਡਾ ਖੁਲਾਸਾ D5 Channel Punjabi

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ ‘ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ ਪੀ ਐੱਫ ਵੱਲੋਂ ਉਨ੍ਹਾਂ ਖਿਲਾਫ 30 ਕੇਸ ਦਰਜ ਕੀਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button