ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।”
Navjot Sidhu ਨੂੰ ਕਿਸਾਨਾਂ ਬਾਰੇ ਬੋਲਣਾ ਪਿਆ ਮਹਿੰਗਾ! ਫੇਰ ਗੁੱਸੇ ‘ਚ ਕਿਸਾਨਾਂ ਨੇ ਪਾਲਿਆ ਘੇਰਾ ||
ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.