ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ
ਚੰਡੀਗੜ੍ਹ, 26 ਨਵੰਬਰ
ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।
ਚਲਦੀ ਕਾਰ ‘ਚੋਂ ਪੁਲਿਸ ਦੇਖ ਕਿਸਾਨ ਨੇ ਮਾਰੀ ਬਾਹਰ ਨੂੰ ਛਾਲ?ਫੇਰ ਮਾਰੀ ਅਜਿਹੀ ਬੜ੍ਹਕ
ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ ‘ਤੇ ਸਵਾਲ ਉਠਾਇਆ। ਮੁੱਖ ਮੰਤਰੀ ਨੇ ਕਿਹਾ,”ਐਮ.ਐਲ. ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ,”ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।”
ਕਿਸਾਨਾਂ ਦੀ ਪੁਲਿਸ ਨਾਲ ਹੋਈ ਸਿੱਧੀ ਲੜਾਈ,ਤੋੜੇ ਸਾਰੇ ਬੈਰੀਗੇਟ ,ਮਾਰੇ ਲਲਕਾਰੇ,ਦਿੱਲੀ ਵੱਲ ਕਰਤਾ ਕੂਚ?
ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,”ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?”
🔴LIVE |ਕਿਸਾਨਾਂ ਨੇ ਭਜਾ ਭਜਾ ਕੁੱਟੀ ਹਰਿਆਣਾ ਪੁਲਿਸ, ਫੇਰ ਮਾਰੀ ਸਿੱਧੀ ਦਿੱਲੀ ‘ਚ ਐਂਟਰੀ?
ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਪੁਲੀਸ ਬਲ ਦੀ ਵਰਤੋਂ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਦੇ ਮੁੱਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਲੀਡਰ ਦੀ ਸੰਜੀਦਗੀ ‘ਤੇ ਸੰਦੇਹ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਦੇ ਖਤਰਿਆਂ ਦਾ ਟਾਕਰਾ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਆਪਣੇ ਪੱਧਰ ‘ਤੇ ਕਾਨੂੰਨ ਲਿਆਉਣ ਵਿੱਚ ਨਾਕਾਮ ਕਿਉਂ ਰਹੀ। ਮੁੱਖ ਮੰਤਰੀ ਨੇ ਕਿਹਾ,”ਕੇਜਰੀਵਾਲ ਸਿਰਫ ਢਕਵੰਜ ਕਰ ਰਿਹਾ ਹੈ। ਅਸਲ ਵਿੱਚ ਨਾ ਤਾਂ ਉਸ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਉਨ੍ਹਾਂ ਦੀ ਰਾਖੀ ਕਰਨ ਵਿੱਚ ਕੋਈ ਦਿਲਚਸਪੀ ਹੈ।” ਉਨ੍ਹਾਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਬਜਾਏ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।
-NAV GILL
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.