Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼

ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਨਾ ਬਖ਼ਸ਼ਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ: ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੇ ਦੋਸ਼ੀਆਂ ਦੁਆਲੇ ਸ਼ਿਕੰਜਾ ਕਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਦਾ ਆਦੇਸ਼ ਦਿੱਤਾ ਤਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਇਨ੍ਹਾਂ ਬੇਨਿਯਮੀਆਂ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਵਚਨਬੱਧ ਹੈ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਹੋਵੇ।”
Gurdaspur : ਗੁੱਸੇ ’ਚ ਮੁੰਡਿਆਂ ਨੇ ਕਰਤਾ ਕਾਰਾ, SDO ਨੂੰ ਦਫ਼ਤਰ ‘ਚ ਕਰਤਾ ਬੰਦ, ਉਤੋਂ ਲਾਤਾ ਜਿੰਦਾ!
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਨਤਕ ਪੈਸੇ ਦੀ ਵੰਡ ਵਿੱਚ ਬੇਨਿਯਮੀਆਂ ਤੇ ਕਿਸੇ ਵੀ ਕੁਤਾਹੀ ਦਾ ਪਤਾ ਲਾਉਣ ਲਈ ਇਸ ਮਾਮਲੇ ਦੀ ਹਰੇਕ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਜ ਦੇ ਪਛੜੇ ਵਰਗਾਂ ਵਿਰੁੱਧ ਨਾਸਹਿਣਯੋਗ ਅਪਰਾਧ ਹੈ ਅਤੇ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਵਿੱਚ ਹੋਈਆਂ ਬੇਨਿਯਮੀਆਂ ਨੇ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਤੋਂ ਵਾਂਝੇ ਕਰ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰ ਦਿੱਤਾ।
Bhawanigarh : ਮੁੰਡਿਆਂ ਨੇ ਪਾਇਆ ਕੁੜੀ ਦੀ ਇੱਜ਼ਤ ਨੂੰ ਹੱਥ ! ਫੇਰ ਪੈ ਗਿਆ ਗਾਹ | D5 Channel Punjabi
ਮੁੱਖ ਮੰਤਰੀ ਨੇ ਇਨ੍ਹਾਂ ਬੇਨਿਯਮੀਆਂ ਨੂੰ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਦਿਨ-ਦਿਹਾੜੇ ਲੁੱਟ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋਸ਼ੀਆਂ ਨੂੰ ਸ਼ਰੇ੍ਹਆਮ ਦਨਦਨਾਉਂਦੇ ਫਿਰਨ ਦੇਣ ਲਈ ਹੱਥ `ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਉਨ੍ਹਾਂ ਦੁੱਖ ਜ਼ਾਹਰ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਉਨ੍ਹਾਂ ਸਿਆਸਤਦਾਨਾਂ ਅਤੇ ਅਫਸਰਸ਼ਾਹਾਂ ਦੀ ਪੁਸ਼ਤਪਨਾਹੀ ਕਰਦੀਆਂ ਰਹੀਆਂ, ਜੋ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਸਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹ ਹੀ ਨਹੀਂ, ਸਗੋਂ ਅਕਾਲੀ, ਭਾਜਪਾ ਅਤੇ ਕਾਂਗਰਸ ਲੀਡਰਸ਼ਿਪ ਨੇ ਵੀ ਇਕ-ਦੂਜੇ ਨਾਲ ਮਿਲੀਭੁਗਤ ਕਰ ਲਈ ਤਾਂ ਜੋ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲਿਆਂ ਉਤੇ ਕਾਰਵਾਈ ਕਰਨ ਤੋਂ ਬਚਾਅ ਕੀਤਾ ਜਾ ਸਕੇ।
Anmol Rattan Sidhu: ਹਮਲੇ ਨੂੰ ਲੈ ਕੇ AG Sidhu ਦੀ ਧਮਾਕੇਦਾਰ ਇੰਟਰਵਿਊ,ਦੱਸਿਆ ਸਾਰਾ ਸੱਚ? | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਦੀ ਸਰਕਾਰ ਇਨ੍ਹਾਂ ਪਾਰਟੀਆਂ ਦੇ ਮਾੜੇ ਕੰਮਾਂ ਦਾ ਪਰਦਾਫਾਸ਼ ਕਰੇਗੀ ਕਿਉਂਕਿ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦਾ ਗਠਜੋੜ ਆਪਣੇ ਨਿੱਜੀ ਹਿੱਤਾਂ ਲਈ ਵਿੱਦਿਅਕ ਸੰਸਥਾਵਾਂ ਉਤੇ ਮਿਹਰਬਾਨ ਹੁੰਦਾ ਰਿਹਾ ਅਤੇ ਦੂਜੇ ਪਾਸੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ `ਤੇ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, “ਇਨ੍ਹਾਂ ਬੇਨਿਯਮੀਆਂ ਦੇ ਦੋਸ਼ੀਆਂ ਦੀ ਸਰਕਾਰੀ ਖ਼ਜ਼ਾਨੇ ਵਿੱਚੋਂ ਇਕ-ਇਕ ਪੈਸੇ ਦੀ ਲੁੱਟ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button