ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ
ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਢੰਗ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਚੰਡੀਗੜ੍ਹ : ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ।
Punjab Bulletin : DGP ਨੇ ਕੀਤੀ Press Conference, Beadbi Insaaf morcha ਨੇ ਲਗਾਇਆ ਪੱਕਾ ਧਰਨਾ!
ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫੀਲੀਏਸ਼ਨ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫੀਲੀਏਸ਼ਨ ਫੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ।
Sangrur News : ਆਹ ਵੇਖੋ ਮਾਨ ਸਾਬ੍ਹ! ਤੁਹਾਡੇ ਹੁਕਮਾਂ ਦੀ ਉਡੀਕ ’ਚ ਰੁਲ ਰਿਹਾ Punjab ਦਾ ਇਹ Medical College
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ। ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ `ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.