ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।
ਅੰਬਾਨੀਆਂ ਦੀ ਨਵੀਂ ਸਾਜ਼ਿਸ਼ ਦਾ ਪਰਦਾਫਾਸ਼!ਜ਼ਮੀਨਾਂ ਤੋਂ ਬਾਅਦ ਹੁਣ ਆਹ ਹੜੱਪਣ ਦੀ ਤਿਆਰੀ!ਸਰਕਾਰਾਂ ਦੇ ਹੱਥ ਖੜ੍ਹੇ!
ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ।ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.