Press ReleaseBreaking NewsD5 specialNewsPunjab
ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਆਪਣੇ ਜੱਦੀ ਪਿੰਡ ਪਿੱਥੋ (ਜਿਲਾ ਬਠਿੰਡਾ) ਵਿਖੇ ਲੰਮੀ ਬਿਮਾਰੀ ਮਗਰੋਂ ਚੱਲ ਵਸੇ।
ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੱਘਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟਾਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.