InternationalEntertainmentTop News

ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਗ੍ਰਿਫ਼ਤਾਰ

ਅਜ਼ਰਬਾਈਜਾਨ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਹਿਰਾਸਤ ਵਿੱਚ ਲੈ ਲਿਆ ਹੈ, ਜਦੋਂ ਕਿ ਇੱਕ ਹੋਰ ਮੁੱਖ ਮੁਲਜ਼ਮ ਅਨਮੋਲ ਬਿਸ਼ਨੋਈ ਦਾ ਟਿਕਾਣਾ ਕੀਨੀਆ ਵਿੱਚ ਮਿਲਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸ ਦਈਏ ਕਿ 29 ਮਈ ਨੂੰ ਅਪਰਾਧ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੋਵੇਂ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਤੋਂ ਭੱਜ ਗਏ ਸਨ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲਾ (MEA) ਸਚਿਨ ਦੀ ਭਾਰਤ ਹਵਾਲਗੀ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ। ਫਿਲਹਾਲ ਵਿਦੇਸ਼ ਮੰਤਰਾਲਾ ਨੇ ਪੰਜਾਬ ਪੁਲਿਸ ਤੋਂ ਮੁਲਜ਼ਮਾਂ ਦਾ ਵੇਰਵਾ, ਅਪਰਾਧਕ ਘਟਨਾਵਾਂ ਵਿਚ ਸ਼ਮੂਲੀਅਤ ਅਤੇ ਗ੍ਰਿਫ਼ਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਹੈ।

Khabran Da Sira : Punjab Police ਨੂੰ ਮਿਲੀ ਧਮਕੀ, ਅਲਰਟ ਜਾਰੀ! ਵਿਦੇਸ਼ ਬੈਠੇ ਗੈਂਗਸਟਰਾਂ ਦੇ ਲੱਭੇ ਪੱਕੇ ਟਿਕਾਣੇ!

ਉਧਰ ਗੈਂਗਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਕੀਨੀਆ ਵਿਚ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਹੈ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਆਈ.ਜੀ. ਗੁਰਮੀਤ ਚੌਹਾਨ ਅਤੇ ਡੀ.ਐੱਸ.ਪੀ. ਬਿਕਰਮਜੀਤ ਬਰਾੜ ਦੇ ਨਾਲ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅਨਮੋਲ ਦੀ ਹਰਕਤ ਦਾ ਪਤਾ ਲਗਾਇਆ ਸੀ। ਏ.ਜੀ.ਟੀ.ਐੱਫ. ਅਤੇ ਮਾਨਸਾ ਪੁਲਿਸ ਸਚਿਨ ਦੀ ਹਵਾਲਗੀ ਲਈ ਦਸਤਾਵੇਜ਼ ਤਿਆਰ ਕਰ ਰਹੀ ਹੈ।

Congress ਦਾ ਬਣਿਆ ਨਵਾਂ ਪ੍ਰਧਾਨ? ਹੁਣ Khaira ਛੱਡੂ ਪਾਰਟੀ! Congress ’ਚ ਵਧਿਆ ਕਲੇਸ਼ | D5 Channel Punjabi

ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਿਚ ਵਿਦੇਸ਼ਾਂ ਵਿਚ ਬੈਠੇ 4 ਗੈਂਗਸਟਰਾਂ ਦੀ ਸ਼ਮੂਲੀਅਤ ਦਾ ਖ਼ੁਲਾਸਾ ਹੋਇਆ ਸੀ। ਇਨ੍ਹਾਂ ਵਿਚ ਸਚਿਨ ਅਤੇ ਅਨਮੋਲ ਬਿਸ਼ਨੋਈ ਤੋਂ ਇਲਾਵਾ ਗੋਲਡੀ ਬਰਾੜ ਅਤੇ ਲਿਪਿਨ ਨਹਿਰਾ ਦਾ ਨਾਂ ਵੀ ਸਾਹਮਣੇ ਆਇਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਆਪਣੇ ਭਰਾ ਅਨਮੋਲ ਅਤੇ ਕਰੀਬੀ ਸਹਿਯੋਗੀ ਸਚਿਨ ਨੂੰ ਬਚਾਉਣ ਲਈ ਜਾਅਲੀ ਪਾਸਪੋਰਟਾਂ ਦਾ ਪ੍ਰਬੰਧ ਕੀਤਾ ਸੀ। ਇਹ ਪਾਸਪੋਰਟ ਖੇਤਰੀ ਪਾਸਪੋਰਟ ਦਫਤਰ, ਦਿੱਲੀ ਦੁਆਰਾ ਜਾਰੀ ਕੀਤੇ ਗਏ ਸਨ। ਲਾਰੈਂਸ ਨੇ ਦੋਹਾਂ ਨੂੰ ਵਿਦੇਸ਼ ਭੇਜ ਦਿੱਤਾ ਸੀ। ਇੰਨਾ ਹੀ ਨਹੀਂ ਅਨਮੋਲ ਦੇ ਖ਼ਿਲਾਫ਼ 18 ਅਪਰਾਧਿਕ ਮਾਮਲੇ ਪਹਿਲਾਂ ਤੋਂ ਦਰਜ ਹਨ, ਉਹ ਪਿਛਲੇ ਸਾਲ 7 ਅਕਤੂਬਰ 2021 ਨੂੰ ਜੋਧਪੁਰ ਦੀ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ। ਇਸੇ ਤਰ੍ਹਾਂ ਸਚਿਨ ਦੇ ਖ਼ਿਲਾਫ਼ ਵੀ 12 ਅਪਰਾਧਿਕ ਮਾਮਲੇ ਦਰਜ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button