ਮੇਅਰ ਵੱਲੋਂ ਅੱਜ ਲੁਧਿਆਣਾ ਸਮਾਰਟ ਸਿਟੀ ਅਧੀਨ ਮੌਜੂਦਾ ਖੇਡ ਸਹੂਲਤਾਂ ਦੇ ਨਵੀਨੀਕਰਨ ਨਾਲ ਸਬੰਧਤ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੁਧਿਆਣਾ, 07 ਨਵੰਬਰ (000) – ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਵੱਲੋਂ ਸਥਾਨਕ ਨਗਰ ਨਿਗਮ ਦੇ ਦਫaਤਰ ਜੋਨ-ਡੀ ਵਿਖੇ ਮੀਟਿੰਗ ਦੌਰਾਨ ਸ਼ਹਿਰ ਵਿੱਚ ਮੌਜੂਦਾ ਖੇਡ ਸਹੂਲਤਾਂ ਦੇ ਨਵੀਨੀਕਰਨ ਨਾਲ ਸਬੰਧਤ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਸਾਬਕਾ ਮੇਅਰ ਸ੍ਰ. ਅਪਿੰਦਰ ਸਿੰਘ ਗਰੇਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਵੱਖ ਵੱਖ ਖੇਡ ਸੰਸਥਾਵਾਂ ਦੇ ਅਹੁਦੇਦਾਰ ਅਤੇ ਸ਼ਹਿਰ ਦੇ ਪ੍ਰਮੁੱਖ ਅਥਲੀਟ/ਖਿਡਾਰੀ ਵੀ ਹਾਜ਼ਿਰ ਸਨ।
ਲਓ ਹੁਣ ਚੱਲਣਗੀਆਂ ਪੰਜਾਬ ‘ਚ ਰੇਲਗੱਡੀਆਂ,ਕਿਸਾਨਾਂ ਨੇ ਚੱਕਲੇ ਧਰਨੇ? Punjab News
ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਬਹੁਤ ਜਲਦ ਹੀ, ਲੁਧਿਆਣਾ ਬਾਸਕਿਟਬਾਲ ਅਕੈਡਮੀ ਵਿਖੇ 2 ਓਪਨ ਬਾਸਕਟਬਾਲ ਕੋਰਟ ਇੰਡੋਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਡੀ.ਪੀ.ਆਰ. ਪਹਿਲਾਂ ਹੀ ਤਿਆਰ ਹੋ ਚੁੱਕੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋਣ ਦੀ ਉਮੀਦ ਹੈ।
ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲਾਂ ਹੀ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਗੁਰੂ ਨਾਨਕ ਸਟੇਡੀਅਮ ਵਿਖੇ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਇਨਡੋਰ ਸਵੀਮਿੰਗ ਪੂਲ, ਸ਼ਾਸਤਰੀ ਹਾਲ ਦਾ ਨਵੀਨੀਕਰਨ, ਨਵੀਂ ਟੇਬਲ ਟੈਨਿਸ ਕੋਰਟ ਦਾ ਨਿਰਮਾਣ, ਐਸਟ੍ਰੋਟਰਫ ਦੀ ਨਵੀਨੀਕਰਨ ਅਤੇ ਪੀਏਯੂ ਵਿਖੇ ਇਕ ਵੇਲਡਰੋਮ (ਸਾਈਕਲਿੰਗ ਟਰੈਕ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਜੈਨਪੁਰ ਪਿੰਡ ਵਿੱਚ 32 ਏਕੜ ਰਕਬੇ ਵਿੱਚ ਇੱਕ ਸਪੋਰਟਸ ਪਾਰਕ ਦੀ ਵੀ ਉਸਾਰੀ ਕੀਤੀ ਗਈ।
ਅੰਮ੍ਰਿਤਸਰ ‘ਚ ਪਹੁੰਚੇ ਗੁਰੂ ਦੇ ਸਿੰਘ,ਪਾ ਲਿਆ ਲੌਂਗੋਵਾਲ ਦੇ ਦਫਤਰ ਨੂੰ ਘੇਰਾ ||
ਸ੍ਰੀਮਤੀ ਆਸaੂ ਨੇ ਅੱਗੇ ਦੱਸਿਆ ਕਿ ਮਿੱਟੀ ਪਰਖਣ ਦੀ ਰਿਪੋਰਟ ਤੋਂ ਬਾਅਦ, ਜੈਨਪੁਰ ਸਪੋਰਟਸ ਪਾਰਕ ਦੀ ਜਗ੍ਹਾ ‘ਤੇ ਟੌਪੋਗ੍ਰਾਫਿਕ ਸਰਵੇਖਣ ਅਤੇ ਜ਼ਮੀਨ ਦੀ ਹੱਦਬੰਦੀ ਜਾਰੀ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਾਬਕਾ ਮੇਅਰ ਸ੍ਰ. ਅਪਿੰਦਰ ਸਿੰਘ ਗਰੇਵਾਲ, ਸਮੂਹ ਖੇਡ ਸੰਸਥਾਵਾਂ ਦੇ ਨੁਮਾਇੰਦੇ, ਸ਼ਹਿਰ ਦੇ ਪ੍ਰਮੁੱਖ ਖਿਡਾਰੀ/ਐਥਲੀਟ, ਬਜ਼ੁਰਗ ਨਾਗਰਿਕ ਅਤੇ ਖੇਡ ਪ੍ਰੇਮੀ ਸ਼ਾਮਲ ਹੋਏ ਹਨ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਵਸਨੀਕਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਦੱਸਿਆ ਕਿ ਸ਼੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਾਰੇ ਪ੍ਰਾਜੈਕਟਾਂ ਦੀ ਹਫਤਾਵਾਰੀ ਅਧਾਰ ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੇ ਹਫਤੇ ਤੱਕ ਇਨ੍ਹਾਂ ਪ੍ਰਾਜੈਕਟਾਂ ਸੰਬੰਧੀ ਸਹੀ ਰਿਪੋਰਟਾਂ ਤਿਆਰ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।
-NAV GILL
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.