PunjabTop News

‘ਮੇਰੀ ਰਸੋਈ’ ਸਕੀਮ ਦੇ ਤਹਿਤ ਕਣਕ ਦੇ ਨਾਲ ਮਿਲੇਗੀ ‘ਫੂਡ ਕਿੱਟ’, 40 ਲੱਖ ਲੋਕਾਂ ਨੂੰ ਮਿਲੇਗਾ ਫਾਇਦਾ

ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਤ ਕਰਦਿਆਂ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਤਹਿਤ ਕਣਕ, ਤੇਲ, ਦਾਲ, ਖੰਡ ਸਮੇਤ ਪੂਰੀ ਫੂਡ ਕਿੱਟ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਹਨ, ਉਹ ਇਸ ਸਕੀਮ ਦਾ ਫਾਇਦਾ ਲੈ ਸਕਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਯੋਜਨਾ ਦਾ ਫਾਇਦਾ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਇਸ ਸਕੀਮ ਦੇ ਤਹਿਤ ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ। ਇਹ ਕਿੱਟ ਨੀਲੇ ਕਾਰਡ ਵਾਲਿਆਂ ਨੂੰ ਦਿੱਤੀ ਜਾਵੇਗੀ। ਇਸ ਕਿੱਟ ‘ਚ ਕਣਕ ਦੇ ਨਾਲ-ਨਾਲ ਮਾਂਹ-ਛੋਲਿਆਂ ਦੀ 2 ਕਿਲੋ ਦਾਲ, 2 ਕਿਲੋ ਚੀਨੀ, 1 ਕਿਲੋ ਆਈਓਡੀਨ ਨਮਕ, 200 ਗ੍ਰਾਮ ਹਲਦੀ ਪਾਊਡਰ, ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਖਾਣੇ ਨੂੰ ਹੋਰ ਵੀ ਪੌਸ਼ਟਿਕ ਬਣਾਉਣ ਦਾ ਆਗਾਜ਼ ਕਰ ਰਹੇ ਹਾਂ ਤਾਂ ਜੋ ਪਰਿਵਾਰ ਦੇ ਬੱਚਿਆਂ ਨੂੰ ਪੌਸ਼ਟਿਕ ਖਾਣਾ ਮਿਲਦਾ ਰਹੇ ਤੇ ਉਹ ਕਪੌਸ਼ਣ ਦਾ ਸ਼ਿਕਾਰ ਨਾ ਹੋਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button