PunjabTop News

“ਮੈਂ ਵਿਰੋਧੀਆਂ ਦੀਆਂ ਜੜ੍ਹਾਂ ‘ਚ ਬੈਠ ਜਾਵਾਂਗਾ”,

ਮੋਗਾ ਵਿਖੇ ਆਮ ਆਦਮੀ ਪਾਰਟੀ (ਦੀ ਨਸ਼ਾ ਵਿਰੋਧੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਿਹਤ ਨੂੰ ਲੈ ਕੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਸਵਾਲਾਂ ਦਾ ਕਰਾਰਾ ਜਵਾਬ ਦਿੱਤਾ ਹੈ। ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਤੁਰੰਤ ਬਾਅਦ ਹੈਲੀਕਾਪਟਰ ਰਾਹੀਂ ਰੈਲੀ ਵਿੱਚ ਪਹੁੰਚੇ ਸੀਐਮ ਮਾਨ ਨੇ ਐਲਾਨ ਕੀਤਾ ਕਿ ਉਹ ਕਿਤੇ ਨਹੀਂ ਜਾਣ ਵਾਲੇ, ਸਗੋਂ ਉਹ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਜੜ੍ਹਾਂ ਵਿੱਚ ਬੈਠਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਖਿਡਾਰੀ ਦੁਨੀਆ ਭਰ ਵਿੱਚ ਮਸ਼ਹੂਰ ਹੁੰਦੇ ਸਨ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ‘ਟੀਕੇ ਵਾਲਾ ਪੰਜਾਬ’ ਬਣਾ ਦਿੱਤਾ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਏ ਬਿਨਾਂ ਉਨ੍ਹਾਂ ਨੂੰ ਲੋਕਾਂ ਦਾ ਕਾਤਲ ਦੱਸਦਿਆਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਨਸਾਂ ਵਿੱਚ ਚਿੱਟਾ ਭੇਜ ਦਿੱਤਾ ਹੈ। ਮਾਨ ਨੇ ਕਿਹਾ ਕਿ ਅਦਾਲਤ ਤੋਂ ਜ਼ਮਾਨਤ ਮਿਲ ਸਕਦੀ ਹੈ, ਪਰ ਉੱਪਰ ਵਾਲੇ ਦੀ ਦਰਗਾਹ ਤੋਂ ਸਜ਼ਾ ਜ਼ਰੂਰ ਮਿਲੇਗੀ।

ਸਰਕਾਰੀ ਗੱਡੀਆਂ ਰਾਹੀਂ ਤਸਕਰੀ: ਸੀਐਮ ਨੇ ਇਲਜ਼ਾਮ ਲਗਾਇਆ ਕਿ 2022 ਤੋਂ ਪਹਿਲਾਂ ਸਰਕਾਰੀ ਗੱਡੀਆਂ ਵਿੱਚ ਨਸ਼ਾ ਤਸਕਰੀ ਹੁੰਦੀ ਸੀ ਅਤੇ ਪੁਲਿਸ ਨੂੰ ਫੋਨ ਆਉਂਦੇ ਸਨ ਕਿ ਇਨ੍ਹਾਂ ਗੱਡੀਆਂ ਨੂੰ ਨਾ ਰੋਕਿਆ ਜਾਵੇ।

ਨਸ਼ਾ ਮੁਕਤੀ ਲਈ ਰਿਸਰਚ: ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਰਿਸਰਚ ਕਰਕੇ ਪਲਾਨਿੰਗ ਬਣਾਈ। ਪਹਿਲਾਂ ਨਸ਼ਾ ਛੁਡਾਊ ਕੇਂਦਰ ਬਣਾਏ ਗਏ, ਫਿਰ ਤਸਕਰ ਫੜੇ ਗਏ ਅਤੇ ਹੁਣ ਉਨ੍ਹਾਂ ਦੇ ਬੰਗਲਿਆਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button