NewsBreaking NewsD5 specialPoliticsPunjab

‘ਮੋਦੀ ਵੱਲੋਂ ਪੰਜਾਬ ਦੀ ਬਾਂਹ ਮਰੋੜਨ ਦੀ ਇੱਕ ਹੋਰ ਕੋਸ਼ਿਸ਼ ਹੈ ਆਰਡੀਐਫ ਰੋਕਣਾ ‘

ਗ੍ਰਾਮੀਣ ਵਿਕਾਸ ਫ਼ੰਡ ‘ਤੇ ਰੋਕ ਨੂੰ ‘ਆਪ’ ਨੇ ਕਾਲੇ ਕਾਨੂੰਨਾਂ ਦੇ ਅਮਲ ਦੀ ਸ਼ੁਰੂਆਤ ਦੱਸਿਆ

ਫ਼ੰਡ ਰੋਕਣ ਦੀ ਥਾਂ ਕੈਗ ਤੋਂ ਜਾਂਚ ਕਿਉਂ ਨਹੀਂ ਕਰਵਾ ਲੈਂਦੀ ਕੇਂਦਰ ਸਰਕਾਰ- ‘ਆਪ’

ਆਰਡੀਐਫ ਦੀ ਦੁਰਵਰਤੋਂ ਬਾਰੇ ਵਾਈਟ ਪੇਪਰ ਰਾਹੀਂ ਜਵਾਬ ਦੇਣ ਕੈਪਟਨ ਅਮਰਿੰਦਰ – ‘ਆਪ’

ਕੀ ਰਾਜਾਂ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲ ਨਹੀਂ ਦੇਣ ਲੱਗੀ ਕੇਂਦਰ ਸਰਕਾਰ?

ਚੰਡੀਗੜ੍ਹ :  ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਲਗਭਗ 1000 ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕ ਲਏ ਜਾਣ ‘ਤੇ ਸਖ਼ਤ ਇਤਰਾਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਦੀ ਬਾਂਹ ਮਰੋੜਨ ਦੀ ਇੱਕ ਹੋਰ ਕੋਸ਼ਿਸ਼ ਅਤੇ ਕੇਂਦਰੀ ਕਾਲੇ ਕਾਨੂੰਨਾਂ ਦੇ ਅਮਲ ਦੀ ਸ਼ੁਰੂਆਤ ਦੱਸਿਆ ਹੈ। ‘ਆਪ’ ਨੇ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਰਡੀਐਫ ਦੇ ਖ਼ਰਚਿਆਂ ਉੱਤੇ ਵਾਈਟ ਪੇਪਰ ਜਾਰੀ ਕਰੇ ਤਾਂ ਮੋਦੀ ਸਰਕਾਰ ਵੱਲੋਂ ਫ਼ੰਡਾਂ ‘ਚ ਗੜਬੜੀ ਦੇ ਦੋਸ਼ਾਂ ਦਾ ਸੱਚ ਪੰਜਾਬ ਦੇ ਲੋਕ ਵੀ ਜਾਣ ਸਕਣ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਅਤੇ ਜਿੰਨਾ ਚੁਨੌਤੀ ਭਰੇ ਹਲਾਤਾਂ ‘ਚ ਮੋਦੀ ਸਰਕਾਰ ਨੇ ਪੰਜਾਬ ਦਾ ਇੱਕ ਹਜ਼ਾਰ ਕਰੋੜ ਰੁਪਏ ਦਾ ਗ੍ਰਾਮੀਣ ਵਿਕਾਸ ਫ਼ੰਡ ਰੋਕਿਆ ਗਿਆ ਹੈ, ਇਸ ਵਿਚੋਂ ਇਹ ਬਦਲੇਖ਼ੋਰੀ ਨਾਲ ਚੁੱਕਿਆ ਗਿਆ ਗੈਰ-ਜਿੰਮੇਵਾਰਾਨਾ ਕਦਮ ਹੈ। ਰਾਜਾਂ ਦੇ ਅੰਦਰੂਨੀ ਮਾਮਲਿਆਂ ‘ਚ ਬੇਲੋੜਾ ਦਖ਼ਲ ਹੈ। ਸੰਘੀ ਢਾਂਚੇ ‘ਤੇ ਹਮਲਾ ਹੈ ਅਤੇ ਖੇਤੀ ਬਾਰੇ ਥੋਪੇ ਗਏ ਕੇਂਦਰੀ ਕਾਲੇ ਕਾਨੂੰਨਾਂ ਨੂੰ ਹੁਣੇ ਤੋਂ ਹੀ ਲਾਗੂ ਕਰਨ ਦੀ ਸ਼ੁਰੂਆਤ ਹੈ।

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ !ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਵਿਡ ਸਮੇਤ ਮੌਜੂਦਾ ਚੁਨੌਤੀ ਭਰੇ ਹਲਾਤਾਂ ‘ਚ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਥਾ-ਕਥਿਤ ਬਹਾਨੇ ਨਾਲ ਪੰਜਾਬ ਦੇ ਫ਼ੰਡ ਨਹੀਂ ਰੋਕਣੇ ਚਾਹੀਦੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰ ਕੋਲੋਂ ਆਰਡੀਐਫ ਭੀਖ ਨਹੀਂ, ਸਗੋਂ ਹੱਕ ਮੰਗਦਾ ਹੈ, ਕਿਉਂਕਿ ਇਹ 3 ਪ੍ਰਤੀਸ਼ਤ ਫ਼ੰਡ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਪ੍ਰਦਾਨ ਕੀਤੀ ਜਾਂਦੀ ਸੇਵਾ (ਸਰਵਿਸ) ਬਦਲੇ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਪ੍ਰਣਾਲੀ ਵਿਭਾਗ ਕੋਲੋਂ ਵਸੂਲੀ ਜਾਂਦੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ‘ਚੋਂ ਪੈਦਾ ਹੋਈ ਪਾਰਟੀ ਹੈ ਅਤੇ ਕਿਸੇ ਵੀ ਪੱਧਰ ਜਾਂ ਸਰਕਾਰ ‘ਚ ਹੋਣ ਵਾਲੇ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ।

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੂੰ ਪੰਜਾਬ ਲਈ ਜਾਰੀ ਹੋਈ ਆਰਡੀਐਫ ਦੀ ਵਰਤੋਂ ‘ਤੇ ਕੋਈ ਸ਼ੱਕ ਹੈ ਤਾਂ ਉਸ ਨੂੰ ਇਸ ਦੀ ਜਾਂਚ ਕੈਗ ਕੋਲੋਂ ਕਰਾ ਲੈਣੀ ਚਾਹੀਦੀ ਹੈ, ਪਰੰਤੂ ਫ਼ੰਡ ਨਹੀਂ ਰੋਕਣੇ ਚਾਹੀਦੇ, ਕਿਉਂਕਿ ਇਨ੍ਹਾਂ ਫ਼ੰਡਾਂ ਦੇ ਰੁਕਣ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ ‘ਤੇ ਪੈਂਦਾ ਹੈ। ਚੀਮਾ ਨੇ ਕਿਹਾ ਕਿ ਮੋਦੀ ਪੰਜਾਬ ਦੇ ਕਿਸਾਨੀ ਸੰਘਰਸ਼ ਤੋਂ ਬੁਰੀ ਤਰਾਂ ਬੁਖਲਾ ਚੁੱਕੇ ਹਨ ਅਤੇ ਇੱਕ ਹੰਕਾਰੀ ਤਾਨਾਸ਼ਾਹ ਵਾਂਗ ਪੰਜਾਬ ਨਾਲ ਬਦਲੇਖ਼ੋਰੀ ਵਾਲਾ ਵਿਵਹਾਰ ਕਰ ਰਹੇ ਹਨ। ਇਸੇ ਬਦਲੇਖ਼ੋਰ ਸੋਚ ਕਾਰਨ ਪਹਿਲਾਂ ਪੰਜਾਬ ‘ਚ ਮਾਲ ਗੱਡੀਆਂ ‘ਤੇ ਰੋਕ ਲਗਾ ਲਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button