IndiaTop News

ਮੋਦੀ ਸਰਕਾਰ 23 ਜੁਲਾਈ ਨੂੰ ਪੇਸ਼ ਕਰੇਗੀ 3.0 ਦਾ ਪਹਿਲਾ ਬਜਟ

ਮੋਦੀ ਸਰਕਾਰ 3.0 ਦਾ ਪਹਿਲਾ ਬਜਟ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰੇਗੀ। ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ।ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸਿਫਾਰਿਸ਼ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ। ਇਹ ਬਜਟ ਮੋਦੀ ਸਰਕਾਰ 3.0 ਦਾ ਪਹਿਲਾ ਪੂਰਾ ਬਜਟ ਹੋਵੇਗਾ। ਸਰਕਾਰ ਨੇ ਫਰਵਰੀ ਵਿੱਚ ਅੰਤਰਿਮ ਬਜਟ ਪੇਸ਼ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button