Breaking NewsD5 specialNewsPress ReleasePunjabTop News

ਮੰਤਰੀ ਮੰਡਲ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਤੇ ਆਸਰਿਤ ਬੱਚਿਆਂ ਨੂੰ 1 ਵਾਰ ਲਈ 1000 ਰੁਪਏ ਦੇਣ ਦੀ ਪ੍ਰਵਾਨਗੀ

ਮਹਾਂਮਾਰੀ ਦਰਮਿਆਨ ਮੁਸ਼ਕਲਾਂ ਘਟਾਉਣ ਲਈ ਲਿਆ ਫੈਸਲਾ

ਚੰਡੀਗੜ੍ਹ: ਮੁੱਖ ਮੰਤਰੀ Charanjit Singh Channi ਦੀ ਅਗਵਾਈ ਵਿਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਨੂੰ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

CM ਚਿਹਰੇ ’ਤੇ ਭਗਵੰਤ ਮਾਨ ਦਾ ਧਮਾਕਾ! ਦਿੱਤਾ ਅਜਿਹਾ ਬਿਆਨ!D5 Channel Punjabi

ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਯੋਜਨਾਬੰਦੀ ਵਿਭਾਗ ਦੇ 25 ਅਗਸਤ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Modi ਦੇ ਜਾਣ ਮਗਰੋਂ ਕਿਸਾਨਾਂ ਦਾ ਐਕਸ਼ਨ, ਨਵੀਂ ਵੀਡੀਓ ਆਈ ਸਾਹਮਣੇ D5 Channel Punjabi

ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ ਸਤਿਕਾਰਯੋਗ 108 ਸੰਤ ਨਿਰੰਜਣ ਦਾਸ ਜੀ (ਬਾਬਾ ਬੱਲਾਂ ਵਾਲੇ) ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਸੀ।

ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸਤਾ ਨਿਯਮ, 2022 ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਿਯਮ ਕੁਸਲਤਾ, ਆਰਥਿਕਤਾ, ਇਮਾਨਦਾਰੀ ਅਤੇ ਜਵਾਬਦੇਹੀ, ਪਾਰਦਰਸਤਾ, ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਿਵਹਾਰ, ਚੰਗੇ ਪ੍ਰਸਾਸਨ ਬਾਰੇ ਲੋਕਾਂ ਦੇ ਭਰੋਸੇ ਦੇ ਨਾਲ ਸਮੇਂ ਸਿਰ ਨਿਸਚਿਤ ਨਤੀਜਿਆਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਿਰਜੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button