ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਾਂਝੇ ਰਹਿ ਗਏ ਸਾਰੇ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਦੇਣ ਲਈ ਹਰੀ ਝੰਡੀ

15.98 ਕਰੋੜ ਰੁਪਏ ਦੀ ਲਾਗਤ ਨਾਲ 2.66 ਲੱਖ ਵਿਦਿਆਰਥੀਆਂ ਨੂੰ ਮਿਲੇਗੀ ਵਰਦੀ
ਚੰਡੀਗੜ੍ਹ:ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।
Kisan Bill 2020 : ਕਿਸਾਨੀ ਅੰਦੋਲਨ ਨਾਲ ਜੁੜੀ ਮਾੜੀ ਖ਼ਬਰ, ਧਾਹਾਂ ਮਾਰ-ਮਾਰ ਰੋਏ ਕਿਸਾਨ || D5 Channel Punjabi
ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।
Punjab Election 2022 : ਚੋਣਾ ਲੜਨ ਨੂੰ ਲੈ Parkash Singh Badal ਦਾ ਵੱਡਾ ਬਿਆਨ || D5 Channel Punjabi
ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੇ ਚੇਅਰਾਂ ਸਥਾਪਤ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸ਼ਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ।ਇਹ ਫੈਸਲਾ ਸਮਾਜ ਦੀਆਂ ਮਹਾਨ ਸ਼ਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜ੍ਹੀ ਅਜਿਹੀਆਂ ਸ਼ਖਸੀਅਤਾਂ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।
Kartarpur Sahib : Punjab ਦੇ ਸਾਰੇ ਮੰਤਰੀ ਜਾਣਗੇ Pakistan, CM Channi ਨੇ ਲਿਆ ਫੈਸਲਾ | D5 Channel Punjabi
ਚੋਣ ਵਿਭਾਗ ਦੀ ਪੁਨਰਗਠਨ ਯੋਜਨਾ ਨੂੰ ਪ੍ਰਵਾਨਗੀ
ਚੋਣ ਵਿਭਾਗ ਵਿਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਮੰਤਰੀ ਮੰਡਲ ਨੇ ਮੁੱਖ ਚੋਣ ਦਫ਼ਤਰ, ਪੰਜਾਬ (ਚੰਡੀਗੜ੍ਹ) ਦੇ ਦਫ਼ਤਰ, 23 ਜ਼ਿਲ੍ਹਾ ਚੋਣ ਦਫ਼ਤਰਾਂ, 117 ਦਫ਼ਤਰ ਚੋਣ ਰਜਿਸਟ੍ਰੇਸ਼ਨ ਵਿਚ ਪੁਨਰਗਠਨ ਯੋਜਨਾ ਦੇ ਤਹਿਤ 898 ਸਥਾਈ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਪਹਿਲਾਂ ਤੋਂ ਮੌਜੂਦ 746 ਅਸਾਮੀਆਂ, ਗਰੁੱਪ-ਡੀ ਆਊਟਸੋਰਸਿਡ/ਪਾਰਟ ਟਾਈਮ 23 ਅਸਾਮੀਆਂ ਨੂੰ ਰੈਗੂਲਰ ਅਸਾਮੀਆਂ ਵਿਚ ਬਦਲਣ ਤੋਂ ਇਲਾਵਾ ਸਥਾਈ ਆਧਾਰ ਉਤੇ 129 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹੇ ਲਈ ਲੋੜੀਂਦੇ ਸਟਾਫ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।
Raja Warring ਤੇ Captain ਨੇ ਇਕੱਠੇ ਹੋ ਲਿਆ ਵੱਡਾ ਫੈਸਲਾ! Cabinet ‘ਚ ਚੱਕਿਆ ਜਾਊ ਮੁੱਦਾ || D5 Channel Punjabi
1101 ਪ੍ਰਵਾਨਿਤ ਅਸਾਮੀਆਂ ਐਸ.ਐਸ.ਐਸ. ਬੋਰਡ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਨ ਦੀ ਇਜਾਜ਼ਤ
ਸੂਬਾ ਭਰ ਵਿਚ ਕੋਵਿਡ-19 ਦੀ ਕਿਸੇ ਵੀ ਸਥਿਤੀ ਨਾਲ ਕਾਰਗਰ ਢੰਗ ਨਾਲ ਨਿਪਟਣ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਡੈਂਟਲ ਕਾਲਜਾਂ ਵਿਖੇ ਪੈਰਾ-ਮੈਡੀਕਲ ਸਟਾਫ ਅਤੇ ਗਰੁੱਪ-ਸੀ ਦੀਆਂ ਹੋਰ 1101 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਜਜ਼, ਫਰੀਦਕੋਟ ਰਾਹੀਂ ਲਿਖਤੀ ਪ੍ਰਕਿਰਿਆ ਦੇ ਆਧਾਰ ਉਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
Kisan Bill 2020 : ਕਿਸਾਨਾਂ ਨਾਲ ਵੱਡਾ ਧੋਖਾ, ਸਾਜ਼ਿਸ਼ ਹੋਈ ਬੇਨਕਾਬ, ਵਾਲ-ਵਾਲ ਬਚੇ ਕਿਸਾਨ || D5 Channel Punjabi
ਗੰਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਸਹਾਇਤਾ ਵਧਾਈ
ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਕਰਨ ਲਈ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।
Aam Aadmi Party LIVE, Elections ਤੋਂ ਪਹਿਲਾਂ ਬਣਾਈ ਰਣਨੀਤੀ, ਲਏ ਅਹਿਮ ਫੈਸਲੇ || D5 Channel Punjabi
ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਕ ਨਵੰਬਰ, 2021 ਨੂੰ ਮੀਟਿੰਗ ਹੋਈ ਸੀ ਜਿਸ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਗੰਨੇ ਦੇ ਭਾਅ ਵਿਚ ਕੀਤੇ ਗਏ 50 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਵਿੱਚੋਂ 30 ਫੀਸਦੀ (15 ਰੁਪਏ ਪ੍ਰਤੀ ਕੁਇੰਟਲ) ਖੰਡ ਮਿੱਲਾਂ ਅਦਾ ਕਰਨਗੀਆਂ ਜਦਕਿ ਬਾਕੀ 70 ਫੀਸਦੀ (35 ਰੁਪਏ ਪ੍ਰਤੀ ਕੁਇੰਟਲ) ਸੂਬਾ ਸਰਕਾਰ ਖੰਡ ਮਿੱਲਾਂ ਦੀ ਤਰਫੋਂ ਕਿਸਾਨਾਂ ਦੇ ਖਾਤਿਆਂ ਵਿਚ ਅਦਾ ਕਰੇਗੀ।
Kartarpur Sahib : ਸਿੱਖ ਸੰਗਤ ਲਈ ਆਈ ਖੁਸ਼ਖਬਰੀ, ਮੋਦੀ ਸਰਕਾਰ ਦਾ ਆਇਆ ਫੈਸਲਾ || D5 Channel Punjabi
ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਫੰਡਾਂ ਦੀ ਵਰਤੋਂ ਲਈ ਦਿਸ਼ਾ-ਨਿਰਦੇਸ਼ ਸੋਧਣ ਦੀ ਮਨਜ਼ੂਰੀ
ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਫੰਡਾਂ ਦੀ ਵਰਤੋਂ ਕਰਨ ਸਬੰਧੀ ਸੋਧ ਕਰਨ ਬਾਰੇ ਮੰਤਰੀ ਮੰਡਲ ਦੀ ਕਾਰਜ ਬਾਅਦ ਪ੍ਰਵਾਨਗੀ/ਨਵੇਂ ਕੰਮ ਲਈ ਮਨਜੂਰੀ ਲੈਣ ਲਈ ਮੰਤਰੀ ਮੰਡਲ ਨੇ ਪੀ.ਐਮ.-10-ਰਾਜ ਪੱਧਰੀ ਪਹਿਲਕਦਮੀਆਂ (ਪੰਜਾਬ ਨਿਰਮਾਣ ਪ੍ਰੋਗਰਾਮ) ਦੇ ਤਹਿਤ ਫੰਡਾਂ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਹੋਰ ਮੰਨਣਯੋਗ ਕੰਮ ਸ਼ਾਮਲ ਕਰਨ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਂਦੀ ਜਾ ਸਕੇ।
Breaking News : Akali Leader Manpreet Singh Ayali ਦਾ ਲੱਗਿਆ ਨੰਬਰ, ਪਈ Raid || D5 Channel Punjabi
ਇਹ ਕਦਮ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਰਹਿੰਦੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਵਿਚ ਸੁਧਾਰ ਲਿਆਉਣ ਲਈ ਅਤੇ ਉਨ੍ਹਾਂ ਵੱਲੋਂ ਮਹਿਸੂਸ ਕੀਤੀਆਂ ਜਾਂਦੀਆਂ ਜ਼ਰੂਰਤਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਉਤੇ ਸਥਾਨਕ ਨੁਮਾਇੰਦਿਆਂ ਦੀ ਸਲਾਹ ਨਾਲ ਹੱਲ ਕੀਤਾ ਜਾ ਸਕੇਗਾ। ਇਸ ਪ੍ਰੋਗਰਾਮ ਅਧੀਨ ਫੰਡ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਅਧੀਨ ਪਾੜੇ ਨੂੰ ਪੂਰਨ ਲਈ ਮੁਹੱਈਆ ਕੀਤੇ ਜਾਂਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.