
ਅੰਮ੍ਰਿਤਸਰ ਦੀ ਪੁਲਿਸ ਨੂੰ ਸ਼ੁੱਕਰਵਾਰ ਦੇਰ ਰਾਤ ਰਈਆ ਚੌਂਕੀ ਨੇੜੇ ਆਈਈਡੀ ਲੱਗੀ ਹੋਣ ਦੀ ਗੁਪਤ ਸੂਚਨਾ ਮਿਲੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਈਈਡੀ ਨੂੰ ਸੁਰੱਖਿਅਤ ਤਰੀਕੇ ਨਾਲ ਬਰਾਮਦ ਕਰ ਲਿਆ। ਸ਼ਨਿੱਚਰਵਾਰ ਸਵੇਰੇ ਬੰਬ ਡਿਸਪੋਜ਼ਲ ਟੀਮ ਨੂੰ ਬੁਲਾ ਕੇ ਆਈਈਡੀ ਨੂੰ ਨਕਾਰਾ ਕਰ ਦਿੱਤਾ ਗਿਆ। ਵੱਡੀ ਘਟਨਾ ਟਲਣ ਉਤੇ ਪੁਲਿਸ ਨੇ ਰਾਹਤ ਦੀ ਸਾਹ ਲਈ।
ਮਾਮਲੇ ਸਬੰਧੀ ਹਾਲੇ ਤੱਕ ਕਿਸੇ ਅੱਤਵਾਦੀ ਸੰਗਠਨ ਜਾਂ ਗੈਂਗਸਟਰ ਵੱਲੋਂ ਜ਼ਿੰਮੇਵਾਰੀ ਨਹੀਂ ਲਈ ਗਈ। ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਜਲਦ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




