Breaking NewsD5 specialNewsPunjabTop News

ਰਾਜ-ਭਵਨ ਦੇ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪੁਲਿਸ ਨੇ Chandigarh ‘ਚ ਪ੍ਰਵੇਸ਼ ਕਰਨ ਵਾਲੇ ਸਾਰੇ ਰਸਤੇ ਕੀਤੇ ਬੰਦ

ਚੰਡੀਗੜ੍ਹ : ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਸੱਤ ਮਹੀਨਿਆਂ ਤੋਂ ਕਿਸਾਨ ਧਰਨੇ ਤੇ ਬੈਠੇ ਹਨ। ਕਿਸਾਨ ਅੱਜ ਦੇਸ਼ ਭਰ ‘ਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਉਣਗੇ। ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ‘ਤੇ ਧਰਨਾ-ਪ੍ਰਦਰਸ਼ਨ ਕਰਨਗੇ। ਨਾਲ ਹੀ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ। ਕੁੰਡਲੀ ਬਾਰਡਰ ਸਮੇਤ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।

🔴LIVE : ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ ! ਪੁਲਿਸ ਨਾਲ ਹੋਏ ਟਾਕਰੇ

ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ। ਕਿਉਂਕਿ ਉਦੋਂ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਇਸ ਸਮੇਂ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।

🔴LIVE : ਕਿਸਾਨਾਂ ਦੀ ਲਲਕਾਰ ! ਚੰਡੀਗੜ੍ਹ ‘ਚ ਲਾਏ ਡੇਰੇ ! ਰਾਤੋ-ਰਾਤ ਪਹੁੰਚੇ ਲੱਖਾਂ ਕਿਸਾਨ! ਬਣੇ ਦਿੱਲੀ ਵਰਗੇ ਹਾਲਾਤ!

ਉਥੇ ਹੀ ਰੁਲਦੂ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ। ਹਾਲਾਂਕਿ ਅੰਦਾਜ਼ਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧਕੇ 7000 ਤੱਕ ਪਹੁੰਚ ਸਕਦੀ ਹੈ। ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ ਅਤੇ ਕਿਸੇ ਤਰ੍ਹਾਂ ਦੀ ਭੰਨ੍ਹ-ਤੋੜ ਦੀ ਘਟਨਾ ਨੂੰ ਅੰਜ਼ਾਮ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਰਾਜ ਭਵਨ ਵਿੱਚ ਵੀ ਸਿਰਫ ਚੁਣੇ ਗਏ ਕਿਸਾਨ ਨੇਤਾ ਹੀ ਜਾਣਗੇ।

Sukhbir Badal ਦੀ ਹੋ ਸਕਦੀ ਗ੍ਰਿਫਤਾਰੀ?SIT ਕੋਲ ਪੇਸ਼ ਹੋਣ ਤੋਂ ਪਹਿਲਾਂ ਵੱਡਾ ਧਮਾਕਾ! D5 Channel Punjabi

ਚੰਡੀਗੜ੍ਹ ਦੀਆਂ ਸਰਹੱਦਾਂ ਸਮੇਤ 13 ਸੜਕਾਂ ਸੀਲ
ਯੂ.ਟੀ. ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ। ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਣ ਦਾ ਫੈਸਲਾ ਲਿਆ ਗਿਆ ਹੈ। ਆਵਾਜਾਈ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਸਾਨ ਸੰਗਠਨਾਂ ਦੇ ਚੰਡੀਗੜ੍ਹ ਘੇਰਨ ਦੇ ਐਲਾਨ ਨੂੰ ਵੇਖਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਸ਼ਹਿਰ ਦੇ 13 ਸੜਕਾਂ ਨੂੰ ਸ਼ਨੀਵਾਰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਆਮ ਲੋਕਾਂ ਲਈ ਬੰਦ ਕਰ ਦਿੱਤਾ ਜਾਵੇਗਾ।

download 5

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button