ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ‘ਤੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ‘ਤੇ ਗਾਰੰਟੀ ਲਈ ਸੂਬੇ ਭਰ ਤੋਂ ਕਿਸਾਨ ਮੋਹਾਲੀ ਪਹੁੰਚੇ। ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਨੂੰ ਵੇਖਦਿਆਂ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਚੰਡੀਗੜ੍ਹ ਪੁਲਿਸ ਨੇ ਨਵਾਂ ਰੂਟ ਪਲਾਨ ਜਾਰੀ ਕਰ ਦਿੱਤਾ। ਉੱਧਰ ਮਸਲਾ ਹੱਲ ਕਰਨ ਲਈ ਪੰਜਾਬ ਸਰਕਾਰ ਕਿਸਾਨਾਂ ਦੇ ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਮਾਮਲਾ ਹੱਲ ਨਹੀਂ ਹੋਇਆ ਤਾਂ ਸੰਘਰਸ਼ ਤੇਜ ਕਰਕੇ ਮੰਗਾ ਪੂਰੀਆਂ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ।
ਉੱਧਰ, ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਗੋਲਫ ਕਲੱਬ ਅਤੇ ਜਗਤਪੁਰਾ ਨੇੜੇ ਨੀਮ ਫੌਜੀ ਬਲਾਂ ਦੇ ਜਵਾਨ ਤਿਆਰ ਹਨ। ਇਸ ਤੋਂ ਪਹਿਲਾਂ ਇਸ ਸੜਕ ਤੇ ਆਵਾਜਾਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।
ਭਲਕੇ ਕਿਸਾਨ ਆਗੂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗ। ਇਹ ਮਲਾਕਾਤ ਲਈ ਰਾਜਪਾਲ ਨੇ ਸਵਰੇ 11 ਵਜੇ ਦਾ ਸਮਾਂ ਦਿੱਤਾ ਹੈ। ਹਰ ਜਥੇਬੰਦੀ ਦਾ ਇਕ ਇਕ ਨੁਮਾਇਨਦਾ ਵਫਦ ਚ ਸ਼ਾਮਲ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.