NewsBreaking NewsIndiaPunjab

ਰਾਮ ਰਹੀਮ ਤੋਂ ਪੁੱਛਗਿੱਛ ਕੀਤੇ ਬਿਨ੍ਹਾਂ ਵਾਪਸ ਮੁੜੀ ਐਸਆਈਟੀ

ਚੰਡੀਗੜ੍ਹ: ਐਸਆਈਟੀ ਦੀ ਟੀਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿਛ ਕਰਨ ਲਈ ਰੋਹਤਕ ਪਹੁੰਚੀ ਸੀ। ਟੀਮ ਸੋਮਵਾਰ ਨੂੰ ਰੋਹਤਕ ਡੀਸੀ ਨੂੰ ਮਿਲੀ ਸੀ ਪਰ ਦੋ ਦਿਨ ਤੋਂ ਡੀਸੀ ਦੀ ਆਹਿਆ ਨਾ ਮਿਲਣ ਕਾਰਨ ਮੰਗਲਵਾਰ ਨੂੰ ਐਸਆਈਟੀ ਰਾਮ ਰਹੀਮ ਤੋਂ ਪੁੱਛਗਿਛ ਨਾ ਕਰ ਸਕੀ। ਇਸ ਸੰਬੰਧ ਵਿੱਚ ਡੀਸੀ ਕੁੱਝ ਵੀ ਬੋਲਣ ਤੋਂ ਕਤਰਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਰੋਹਤਕ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਸਆਈਟੀ ਨੂੰ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਵਿਚ ਪੁੱਛਗਿੱਛ ਕਰਨ ਦੀ ਇਜਾਜ਼ਤ ਨਹੀਂ ਦਿਤੀ।

Read Also ਬੇਅਦਬੀ ਮਾਮਲੇ ‘ਚ SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਇਜਾਜ਼ਤ

ਦਸ ਦਈਏ ਕਿ ਫ਼ਰੀਦਕੋਟ ਅਦਾਲਤ ਵਲੋਂ ਐਸਆਈਟੀ ਨੂੰ ਸੌਦਾ ਸਾਧ ਰਾਮ ਰਹੀਮ ਤੋਂ ਪੁੱਛਗਿੱਛ ਲਈ ਮਨਜ਼ੂਰੀ ਮਿਲਣ ਤੋਂ ਬਾਅਦ ਬੀਤੇ ਕੱਲ੍ਹ ਐਸਆਈਟੀ ਦੀ ਟੀਮ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਪੁੱਜੀ ਸੀ, ਜਿੱਥੇ ਜੇਲ੍ਹ ਪ੍ਰਸ਼ਾਸਨ ਨੇ ਪੁੱਛਗਿੱਛ ਕਰਨ ਦੀ ਆਗਿਆ ਨਹੀਂ ਦਿਤੀ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਪੰਚਕੁਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇਕ ਮਾਮਲੇ ਵਿਚ 25 ਅਗਸਤ, 2017 ਨੂੰ ਇਹ ਸਜ਼ਾ ਸੁਣਾਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਕੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਮੰਗੀ ਸੀ। ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਕੁਝ ਡੇਰਾ ਸਿਰਸਾ ਦੇ ਸ਼ਰਧਾਲੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸਿਰਸਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button