UncategorizedBreaking NewsD5 specialIndiaNewsPoliticsPunjab

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਨਜ਼ੂਰ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਸ਼ੁੱਕਰਵਾਰ ਨੂੰ ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ। ਹਰਸਿਮਰਤ ਬਾਦਲ ਵੱਲੋਂ ਬੀਤੀ ਸ਼ਾਮ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਸੀ। ਰਾਸ਼ਟਰਪਤੀ ਦੇ ਨਿਰਦੇਸ਼ ‘ਤੇ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ , ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰਾਲੇ ਦਾ ਚਾਰਜ ਸੌਂਪਿਆ ਗਿਆ ਹੈ। ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਪੇਸ਼ ਕੀਤੇ ਗਏ ਖੇਤੀਬਾੜੀ ਨਾਲ ਜੁੜੇ ਤਿੰਨ ਬਿੱਲਾਂ ਦੇ ਵਿਰੋਧ ‘ਚ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦੀ ਪਾਰਟੀ ਐਨਡੀਏ ਦਾ ਹਿੱਸਾ ਬਣੀ ਰਹੇਗੀ ਅਤੇ ਬੀਜੇਪੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਸਮਰਥਨ ਦਿੰਦੀ ਰਹੇਗੀ। ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ‘ਚ ਅਕਾਲੀ ਦਲ ਦੀ ਇੱਕਮਾਤਰ ਪ੍ਰਤੀਨਿੱਧੀ ਸੀ ਅਤੇ ਅਕਾਲੀ ਦਲ, ਭਾਜਪਾ ਦੀ ਸਭ ਤੋਂ ਪੁਰਾਣੀ ਸਾਥੀ ਪਾਰਟੀ ਹੈ।

🔴 Live 🔴 |ਅਸਤੀਫ਼ੇ ਤੋਂ ਬਾਅਦ ਹਰਸਿਮਰਤ ਦਾ ਪਹਿਲਾ ਬਿਆਨ | ਸੁਮੇਧ ਸੈਣੀ ਦਾ ਕਸਾਈ ਚੜੂ ਪੁਲਿਸ ਦੇ ਹੱਥੇ

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ” ਮੈਨੂੰ ਇਸ ਗੱਲ ਉਤੇ ਵੀ ਬਹੁਤ ਮਾਣ ਹੈ ਕਿ ਸਾਡੇ ਕਿਸਾਨ ਹਮੇਸ਼ਾ ਹੀ ਸਭ ਤੋਂ ਵੱਧ ਉਮੀਦ ਸ਼੍ਰੋਮਣੀ ਅਕਾਲੀ ਦਲ ਉਤੇ ਹੀ ਰੱਖਦੇ ਆਏ ਹਨ ਅਤੇ ਪਾਰਟੀ ਨੇ ਉਹਨਾਂ ਦੀਆਂ ਇਹਨਾਂ ਉਮੀਦਾਂ ਤੇ ਇਸ ਵਿਸ਼ਵਾਸ ਉੱਤੇ ਹਮੇਸ਼ ਪੂਰੀ ਉਤਰੀ ਹੈ। ਜਪੋ ਕੁਜ ਮਰਜ਼ੀ ਹੋ ਜਾਏ , ਅਸੀਂ ਪਾਰਟੀ ਦੀ ਇਸ ਵਿਰਾਸਤ ਨੂੰ ਅਤੇ ਕਿਸਾਨਾਂ ਦੇ ਇਸ ਭਰੋਸੇ ਕੋਈ ਠੇਸ ਨਹੀਂ ਪਹੁੰਚਣ ਦਿਆਂਗੇ। ਕਿਸਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਭਰੋਸਾ ਸਾਡੇ ਲਈ ਬੇਹੱਦ ਪਵਿੱਤਰ ਹੈ ਤੇ ਇਸ ਉਤੇ ਹਮੇਸ਼ਾ ਊਰਾ ਉਤਰਿਆ ਜਾਏਗਾ ” ਉਹਨਾਂ ਅੱਗੇ ਚਲ ਇਹ ਭੀ ਕਿਹਾ ਕਿ ਉਹਨਾਂ ਦਾ ਫੈਸਲਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੀ ਇਤਿਹਾਸਕ ਸ਼ਕਸੀਅਤ ਵਲੂੰ ਪਰਚੀ ਬਖਸ਼ੇ ਕਿਸਾਨਾਂ ਪੱਖੀ ਤੇ ਪੰਥਿਕ ਵਿਰਸੇ ਤੋਂ ਪ੍ਰੇਰਿਤ ਹੈ ਜਿਸ ਅਨੁਸਾਰ ਉਹ ਦੇਸ਼ ਦੇ ਹਿੱਤਾਂ ਦੇ ਕਿਸੇ ਲੜਾਈ ਤੋਂ ਵੀ ਪਿਛੇ ਨਹੀਂ ਹਟੇ ਤੇ ਇਸ ਮਾਰਗ ਤੇ ਵੱਡੇ ਤੋਂ ਵੱਡੇ ਲਾਲਚਾਂ ਨੂੰ ਠੋਕਰ ਮਾਰੀ ਹੈ।

ਖਹਿਰਾ ਨੇ ਲਾਈਵ ਹੋਕੇ ਕੱਢੀ ਭੜਾਸ, ਵੀਡੀਓ ਦੇਖ ਵਿਰੋਧੀਆਂ ਦਾ ਚੜੂ ਪਾਰਾ! ਕਿਸਾਨਾਂ ਦੇ ਹੱਕ ‘ਚ ਦਿੱਤਾ ਵੱਡਾ ਬਿਆਨ

ਦੇਸ ਦੇ ਹਿਤਾਂ ਦੀ ਲੜਾਈ ਭਾਵੇਂ ਐਮਰਜੈਂਸੀ ਵਿਰੁੱਧ ਹੋਏ ਜਾ ਦੇਸ਼ ਅੰਦਰ ਫ਼ੇਡਰਲ ਢਾਂਚੇ ਦੀ ਸਥਾਪਨਾ ਲਈ , ਫੋਜੀ ਸੁਰਖਿਆ ਦੇ ਹੋਏ ਜਾ ਖਾਦ ਸੁਰਖਿਆ ਦੀ , ਸਰਦਾਰ ਬਾਦਲ ਨੇ ਹਮੇਸ਼ਾ ਅਡਿੱਗ ਰਹੀ ਕੇ ਸੰਘਰਸ਼ ਕਰਨਾ ਸਿਖਾਇਆ ਹੈ .. ਮੈਂ ਅੱਜ ਉਸ ਵਿਰਾਸਤ ਉੱਤੇ ਹੀ ਪਹਿਰਾ ਦੇ ਰਹੀ ਹਾਂ ” ਬਾਅਦ ਵਿਚ ਇਕ ਬਿਆਨ/ ਪੱਤਰਕਾਰਾਂ ਨਾਲ ਗੱਲਬਾਤ ਵਿਚ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਉਹਨਾਂ ਆਪਣੇ ਕਦਮ ਨੂੰ ਕੋਈ ਕੁਰਬਾਨੀ ਨਹੀਂ ਸਮਝਦੇ। ਇਹ ਤਾਂ ਕਿਸੇ ਭੀ ਸਵੈਮਾਣ ਵਾਲੇ ਕਿਸਾਨਾਂ ਪੱਖੀ ਅਕਾਲੀ ਲਈ ਇਕ ਸੁਭਾਵਕ ਕਦਮ ਹੈ , ਕੁਰਬਾਨੀ ਤਾਂ ਅਸਲ ਵਿਚ ਕਿਸਾਨਾਂ ਵੀਰ ਤੇ ਬਜ਼ੁਰਗ ਦਿੰਦੇ ਹਨ। ਮੈਂ ਤਾਂ ਉਹਨਾਂ ਦੀ ਬੇਟੀ ਤੇ ਭੈਣ ਵੱਜੋਂ ਕੇਵਲ ਉਹਨਾਂ ਦੇ ਨਾਲ ਖੜੀ ਹਾਂ ” ਬੀਬਾ ਬਾਦਲ ਨੇ ਆਪਣੇ ਅਸਤੀਫੇ ਵਿਚ ਅੱਗੇ ਚਲ ਕਿਹਾ ਕਿ ਉਹਨਾਂ ਦਾ ਫੈਸਲਾ ਕੇਂਦਰ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ ਵਿਚ ਲੈਣ ਅਤੇ ਅਤੇ ਉਹਨਾਂ ਦੇ ਤੌਖਲੇ ਦੂਰ ਕਰਨ ਤੋਂ ਬਿਨਾ ਹੀ ਬਿੱਲ ਲਿਆਉਣ ਦੇ ਫੈਸਲੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕਰਨ ਦੇ ਨਤੀਜੇ ਵੱਜੋਂ ਚੁੱਕਿਆ ਕਦਮ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button