ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਨਿਰਦੋਸ਼ ਕੌਰ, ਸਹਾਇਕ ਕਮਿਸ਼ਨਰ ਆਫ ਪੁਲਿਸ (ACP) ਵੂਮੈਨ ਸੈੱਲ ਲੁਧਿਆਣਾ ਅਤੇ ਉਸਦੇ ਰੀਡਰ ਬੇਅੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਦੇ ਤੌਰ ‘ਤੇ ਲੈਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੌੜਾ ਵਾਸੀ ਪ੍ਰਿਤਪਾਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਪੰਜ ਸਾਲ ਪਹਿਲਾਂ ਉਸ ਦੇ ਮਾਮੇ ਅਸ਼ਵਨੀ ਕੁਮਾਰ ਦਾ ਲੁਧਿਆਣਾ ਸ਼ਹਿਰ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਸਨ ਅਤੇ ਉਸਦੀ ਪਤਨੀ ਨੇ ਉਸ ਵਿਰੁੱਧ ਵੂਮੈਨ ਸੈੱਲ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੀ ਕਾਰਵਾਈ ਦੌਰਾਨ ਉਪਰੋਕਤ ਦੋਸ਼ੀ ਬੇਅੰਤ ਸਿੰਘ ਰੀਡਰ ਨੇ ਉਸਦੀ ਜਾਣ-ਪਛਾਣ ਮਹਿਲਾ ਏ.ਸੀ.ਪੀ. ਨਾਲ ਕਰਾਈ। ਇਸ ਤੋਂ ਬਾਅਦ ਰੀਡਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਅਸ਼ਵਨੀ ਕੁਮਾਰ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇਣੀ ਪਵੇਗੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਕਹਿਣ ‘ਤੇ ਰੀਡਰ ਨੇ ਇਹ ਕੰਮ ਕਰਵਾਉਣ ਲਈ ਹਾਮੀ ਭਰ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.