NewsBreaking NewsD5 specialPoliticsPunjab

ਲਓ ਜੀ! ਭਾਜਪਾ ਨੇ ਵੀ ਕਰਤਾ ਵੱਡਾ ਐਲਾਨ ! ਕਿਸਾਨਾਂ ਦਾ ਚੜਿਆ ਪਾਰਾ !

ਪਟਿਆਲਾ : ਖੇਤੀ ਬਿੱਲਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ‘ਚ ਲਗਾਤਾਰ ਘਿਰਦੀ ਜਾ ਰਹੀ ਹੈ। ਨਾਲ ਹੀ 2022 ਦੀਆਂ ਚੋਣਾਂ ਲਈ ਜਿੱਥੇ ਬਾਕੀ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ। ਉੱਥੇ ਹੀ ਭਾਜਪਾ ਨੂੰ ਸਿਆਸੀ ਦੰਗਲ ‘ਚ ਉਤਰਨ ਤੋਂ ਪਹਿਲਾ ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਭਾਜਪਾ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਖੇਤੀ ਬਿੱਲਾਂ ਦੇ ਬਾਰੇ ਜਾਗਰੂਕ ਕੀਤਾ ਜਾਵੇ।

🔴 Live 🔴ਕਿਸਾਨਾਂ ਦਾ ਮੋਦੀ ਨੂੰ ਠੋਕਵਾਂ ਜਵਾਬ !ਭਾਜਪਾ ਤੋਂ ਬਾਅਦ ਕਿਸਾਨਾਂ ਦੀ ਕਾਂਗਰਸ ਨੂੰ ਚੇਤਾਵਨੀ!

ਜਿਸਦੇ ਚੱਲਦਿਆਂ ਭਾਜਪਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਕਿਸਾਨ ਆਪਣੀ ਜਿੱਦ ਤੇ ਅੜੇ ਹੋਏ ਹਨ। ਅੱਜ ਕਿਸਾਨਾਂ ਨੂੰ ਸਮਝਾਉਣ ਲਈ ਭਾਜਪਾ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਵੀ ਸੱਦੀ ਗਈ ਸੀ ਪਰ ਕਿਸਾਨਾਂ ਨੇ ਇਸ ਮੀਟਿੰਗ ਤੋਂ ਕੋਰੀ ਨਾਂਹ ਕਰ ਦਿੱਤੀ। ਭਾਜਪਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ‘ਚ ਆਉਣ ਵਾਲੀਆਂ 2022 ਦੀਆਂ ਚੋਣਾਂ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਆਪਣੇ ਡਮ ਤੇ 117 ਸੀਟਾਂ ਤੇ ਚੋਣਾਂ ਲੜੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button