PunjabTop News

ਲਾਰੈਂਸ ਮਾਮਲੇ ‘ਚ ਕੈਂਸਲੇਸ਼ਨ ਰਿਪੋਰਟ ਦਾਇਰ ਕਰਨ ਦਾ ਮਾਮਲਾ, ਹੇਠਲੀ ਅਦਾਲਤ ‘ਚ ਕਾਰਵਾਈ ‘ਤੇ ਰੋਕ

ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦਾ ਨੋਟਿਸ ਲਿਆ ਹੈ। ਅਦਾਲਤ ਨੇ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਅਤੇ ਮਾਮਲੇ ਦੀ ਜਾਂਚ ਕੀਤੀ।

ਪੰਜਾਬ ਪੁਲਿਸ ਨੇ CIA ਖਰੜ ਵਿੱਚ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਬਿਸ਼ਨੋਈ ਖਿਲਾਫ਼ ਹਾਈ ਕੋਰਟ ਦੇ ਹੁਕਮਾਂ ’ਤੇ ਦਰਜ FIR ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।

ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ ‘ਚ ਹੇਠਲੀ ਅਦਾਲਤ ‘ਚ ਪੇਸ਼ ਕੀਤੀ ਰੱਦ ਰਿਪੋਰਟ ‘ਤੇ SIT ਅਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਜਦੋਂ ਅਸੀਂ ਐੱਸ.ਆਈ.ਟੀ ਬਣਾਈ ਸੀ ਅਤੇ ਹਰ ਰਿਪੋਰਟ ਸਾਨੂੰ ਦਿੱਤੀ ਜਾ ਰਹੀ ਸੀ ਤਾਂ ਫਿਰ ਬਿਨਾਂ ਦੱਸੇ ਮੁਹਾਲੀ ਟ੍ਰਾਇਲ ਕੋਰਟ ਨੂੰ ਕੈਂਸਲੇਸ਼ਨ ਰਿਪੋਰਟ ਕਿਵੇਂ ਸੌਂਪ ਦਿੱਤੀ ਗਈ।

ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਸਾਨੂੰ ਕੱਲ੍ਹ ਇਸ ਬਾਰੇ ਕਿਉਂ ਨਹੀਂ ਦੱਸਿਆ ਗਿਆ? ਕੋਰਟ ਨੇ ਕਿਹਾ ਕਿ ਕੈਂਸਲੇਸ਼ਨ ਰਿਪੋਰਟ ਹੇਠਲੀ ਅਦਾਲਤ ਵਿੱਚ ਦਿੱਤੀ ਗਈ ਸੀ ਅਤੇ ਕੱਲ੍ਹ ਜਦੋਂ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਸੀ ਤਾਂ ਸਾਨੂੰ ਇਸ ਬਾਰੇ ਸੂਚਿਤ ਵੀ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਹਾਈਕੋਰਟ ਨੇ ਹੁਣ ਮੁਹਾਲੀ ਟ੍ਰਾਇਲ ਕੋਰਟ ਵਿੱਚ ਚੱਲ ਰਹੇ ਮੁਕੱਦਮੇ ਦੀ ਸੁਣਵਾਈ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button