
ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 40 ਸਾਲਾ ਮਜ਼ਦੂਰ ਔਰਤ ‘ਤੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਤੇਜ਼ਾਬ ਸੁੱਟ ਦਿੱਤਾ ਗਿਆ। ਇਸ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਤੇਜ਼ਾਬ ਕਾਰਨ ਔਰਤ ਦੀਆਂ ਅੱਖਾਂ ਅਤੇ ਚਿਹਰਾ ਬੁਰੀ ਤਰ੍ਹਾਂ ਝੁਲਸ ਗਏ ਹਨ
ਜਾਣਕਾਰੀ ਅਨੁਸਾਰ ਪੀੜਤਾ ਦੀ ਪਛਾਣ ਸਾਵਿਤਰੀ (40) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਹਰਦੋਈ ਦੀ ਰਹਿਣ ਵਾਲੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਕੇ ਮਜ਼ਦੂਰੀ ਕਰ ਰਹੀ ਹੈ। ਇਹ ਘਟਨਾ ਦੁੱਗਰੀ ਦੇ ਗੁਰੂ ਗਿਆਨ ਵਿਹਾਰ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਸਾਵਿਤਰੀ ਦੁਪਹਿਰ ਵੇਲੇ ਖਾਣਾ ਖਾਣ ਦੀ ਤਿਆਰੀ ਕਰ ਰਹੀ ਸੀ। ਚਸ਼ਮਦੀਦਾਂ ਮੁਤਾਬਕ ਇੱਕ ਵਿਅਕਤੀ ਮੋਟਰਸਾਈਕਲ ‘ਤੇ ਆਇਆ, ਜਿਸ ਨੇ ਸਿਰ ‘ਤੇ ਪੱਗ ਬੰਨ੍ਹੀ ਹੋਈ ਸੀ ਅਤੇ ਉੱਪਰੋਂ ਹੈਲਮੇਟ ਪਾਇਆ ਹੋਇਆ ਸੀ ਤਾਂ ਜੋ ਉਸਦੀ ਪਛਾਣ ਨਾ ਹੋ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




