Press ReleasePunjabTop News

ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦੇ ਪ੍ਰੋਗਰਾਮ `ਚ ਕਾਲੀਆਂ ਪੱਗਾਂ ਉਤਰਵਾਉਣ ਦੀ ਘਟਨਾ ਬੇਹੱਦ ਨਿੰਦਣਯੋਗ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਲੁਧਿਆਣਾ ਵਿਚ ਵੇਰਕਾ ਪਲਾਂਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਕ ਸਮਾਰੋਹ ਵਿਚ ਸਿੱਖਾਂ ਦੀਆਂ ਕਾਲੀਆਂ ਦਸਤਾਰਾਂ ਉਤਰਵਾ ਕੇ ਉਨ੍ਹਾਂ ਨੂੰ ਅਪਮਾਨਤ ਕਰਨ ਦੀ ਘਟਨਾ ਦਾ ਸਖ਼ਤ ਵਿਰੋਧ ਕੀਤਾ ਹੈ।
ਇਥੇ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਹਾਲੇ ਸੱਤ ਮਹੀਨੇ ਹੀ ਹੋਏ ਹਨ ਅਤੇ ਸਰਕਾਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।

Mansa Court ’ਚ ਪੇਸ਼ ਹੋਣ ਤੋਂ ਬਾਅਦ CM ਨੂੰ ਆਇਆ ਗੁੱਸਾ, ਪੁਰਾਣੇ ਸਾਥੀ ’ਤੇ ਕੱਢੀ ਭੜਾਸ | D5 Channel Punjabi

ਸ: ਢੀਂਡਸਾ ਨੇ ਕਿਹਾ ਕਿ ਲੁਧਿਆਣਾ ਵਿਚ ਵੇਰਕਾ ਮਿਲਕ ਪਲਾਂਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿਚ ਸਿੱਖ ਵਿਅਕਤੀਆਂ ਦੀ ਕਾਲੀਆਂ ਪੱਗਾਂ ਲਹਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮਾਨ ਸਰਕਾਰ ਨੇ ਦਸਤਾਰ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਕਿਸੇ ਵੀ ਰੰਗ ਦੀ ਦਸਤਾਰ ਸਜਾ ਸਕਦਾ ਹੈ ਅਤੇ ਕਿਸੇ ਨੂੰ ਵੀ ਇਹ ਹੱਕ ਨਹੀ ਹੈ ਕਿ ਉਹ ਸਿੱਖ ਦੀ ਦਸਤਾਰ `ਤੇ ਸਵਾਲ ਚੁੱਕੇ। ਸ: ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਮਾਮਲੇ ਵਿਚ ਸਫਾਈ ਦੇਣ ਕੀ ਅਜਿਹਾ ਕਿਸ ਦੇ ਆਦੇਸ਼ `ਤੇ ਕੀਤਾ ਗਿਆ ਹੈ ਅਤੇ ਕੌਣ ਇਸ ਦੇ ਲਈ ਜਿ਼ੰਮੇਵਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਸੱਤ ਮਹੀਨਿਆਂ ਵਿਚ ਹੀ ਘਬਰਾ ਗਈ ਹੈ ਅਤੇ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਜਾਏ ਉਨ੍ਹਾਂ ਨੂੰ ਅਪਮਾਨਤ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button