PunjabPunjabTop News

ਲੁਧਿਆਣਾ ਵਿੱਚ ਅੰਬੇਡਕਰ ਨਗਰ ਇਲਾਕੇ ਵਿੱਚ ਪੰਜਾਬੀ ਗਾਇਕ ਵੱਢਿਆ

ਲੁਧਿਆਣਾ ਵਿੱਚ ਅੰਬੇਡਕਰ ਨਗਰ ਇਲਾਕੇ ਵਿੱਚ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਚਾਰ ਤੋਂ ਪੰਜ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਅਮਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸਦਿਆਂ ਦੇਰ ਰਾਤ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।ਡਾਕਟਰਾਂ ਦੇ ਮੁਤਾਬਕ, ਹੁਣ ਤੱਕ ਜੋ ਸ਼ੱਕ ਹੈ ਕਿ ਸ਼ਾਇਦ ਅਮਨ ਦੀ ਸਿਰ ਦੀ ਹੱਡੀ ਦੇ ਹੋਏ ਦੋ ਟੁੱਕੜੇ ਹੋ ਗਏ ਹਨ ਅਤੇ ਉਸਦੀ ਅੱਖ ਤੱਕ ਬਾਹਰ ਆ ਗਈ ਹੈ। ਬਾਕੀ ਸੀਟੀ ਸਕੈਨ ਤੋਂ ਹੋਰ ਸਪਸ਼ਟ ਹੋਏਗਾ। ਜ਼ਖਮੀ ਅਮਨ ਦੁੱਗਰੀ ਇਲਾਕੇ ਦੇ ਹਿੰਮਤ ਨਗਰ ਦਾ ਰਹਿਣ ਵਾਲਾ ਹੈ ਅਤੇ ਅਕਸਰ ਸਟੇਜ ਸ਼ੋਅ ਕਰਦਾ ਹੈ।ਅਮਨ ਦੇ ਦੋਸਤ ਅਰਸ਼ ਕੁਮਾਰ ਨੇ ਦੱਸਿਆ ਕਿ ਅਮਨ ਕਿਸੇ ਕੰਮ ਲਈ ਅੰਬੇਡਕਰ ਨਗਰ ਗਿਆ ਸੀ, ਜਿੱਥੇ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਛਾਣ ਵਾਲੇ ਦੋਸਾਤਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਸਪਤਾਲ ਪਹੁੰਚਾਇਆ। ਗਾਇਕ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਪੂਰੀ ਜਾਂਚ ਸ਼ੁਰੂ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button