ਜਿਨਸੀ ਸ਼ੋਸ਼ਣ ਮਾਮਲੇ ਤੋਂ ਨਾਰਾਜ਼ ਹਰਿਆਣਾ ਖਾਪ ਦੇ ਪ੍ਰਤੀਨਿਧੀ ਅੱਜ ਚੰਡੀਗੜ੍ਹ ਪਹੁੰਚਣਗੇ। ਖਾਪ ਦੇ ਨੁਮਾਇੰਦੇ ਚੰਡੀਗੜ੍ਹ ਪੁਲੀਸ ਦੀ ਐਸਆਈਟੀ ਵੱਲੋਂ ਮਾਮਲੇ ਦੀ ਜਾਂਚ ਵਿੱਚ ਦੇਰੀ ਦਾ ਵਿਰੋਧ ਕਰਨ ਲਈ ਡੀਜੀਪੀ ਨੂੰ ਮਿਲਣਗੇ। ਇਸ ਤੋਂ ਪਹਿਲਾਂ ਖਾਪੀਆਂ ਨੇ 26 ਜਨਵਰੀ ਨੂੰ ਸੰਦੀਪ ਸਿੰਘ ਵੱਲੋਂ ਝੰਡਾ ਲਹਿਰਾਉਣ ਦਾ ਵਿਰੋਧ ਕੀਤਾ ਸੀ।
ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਖ਼ੁਲਾਸੇ ਮਗਰੋਂ ਚੰਡੀਗੜ੍ਹ ਪੁਲੀਸ ਨੇ 31 ਦਸੰਬਰ ਨੂੰ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਕੇਸ ਦਰਜ ਹੋਣ ਦੇ 25 ਦਿਨ ਬਾਅਦ ਵੀ ਮੰਤਰੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਐਸਆਈਟੀ ਕਰ ਰਹੀ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਮਹਿਲਾ ਕੋਚ ਅਤੇ ਸੰਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਹੈ।29 ਦਸੰਬਰ ਨੂੰ ਖੇਡ ਵਿਭਾਗ ਵਿੱਚ ਜੂਨੀਅਰ ਮਹਿਲਾ ਕੋਚ ਨੇ ਮੀਡੀਆ ਦੇ ਸਾਹਮਣੇ ਆ ਕੇ ਸੰਦੀਪ ਸਿੰਘ ਉੱਤੇ ਛੇੜਛਾੜ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ 30 ਦਸੰਬਰ ਨੂੰ ਔਰਤ ਨੇ ਚੰਡੀਗੜ੍ਹ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਮੰਤਰੀ ਨੇ 1 ਜੁਲਾਈ 2022 ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾਇਆ ਸੀ। ਇੱਥੇ ਦਸਤਾਵੇਜ਼ ਤਸਦੀਕ ਦੇ ਬਹਾਨੇ ਉਸ ਨਾਲ ਛੇੜਛਾੜ ਕੀਤੀ ਗਈ ਅਤੇ ਉਸ ਦੀ ਟੀ-ਸ਼ਰਟ ਵੀ ਪਾੜ ਦਿੱਤੀ।ਜੂਨੀਅਰ ਮਹਿਲਾ ਕੋਚ ਦਾ ਦੋਸ਼ ਹੈ ਕਿ ਮੰਤਰੀ ਉਸ ਨਾਲ ਇੰਸਟਾਗ੍ਰਾਮ ‘ਤੇ ਚੈਟ ਕਰਦਾ ਸੀ। ਲਿਖਤੀ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਮੰਤਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਸੰਦੀਪ ਸਿੰਘ ਤੋਂ ਖੇਡ ਵਿਭਾਗ ਵਾਪਸ ਲੈ ਲਿਆ ਗਿਆ। ਮਹਿਲਾ ਕੋਚ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨੂੰ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਮੰਤਰੀ ਵਿਰੁੱਧ ਸ਼ਿਕਾਇਤ ਵਾਪਸ ਲੈਣ ਦੀ ਧਮਕੀ ਦਿੱਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.