ਚੰਡੀਗੜ੍ਹ : ਵਿਜੀਲੈਂਸ ਟੀਮ ਵੱਲੋਂ ਅੱਜ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਵੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਣੀ ਹੈ। ਪਰ ਵਿਜੀਲੈਂਸ ਕੋਲੋਂ ਪੇਸ਼ ਹੋਣ ਤੋਂ ਪਹਿਲਾ ਸਾਬਕਾ CM ਚੰਨੀ ਨੇ ਵਿਜੀਲੈਂਸ ਤੋਂ ਸਮਾਂ ਮੰਗਿਆ ਹੈ । ਦੱਸ ਦੇਈਏ ਕਿ ਚਰਨਜੀਤ ਚੰਨੀ ਨੇ ਵਿਜੀਲੈਂਸ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ । ਚੰਨੀ ਵੱਲੋਂ ਦਸਤਾਵੇਜ਼ ਤੇ ਡਿਟੇਲ ਜੁਟਾਉਣ ਲਈ ਸਮਾਂ ਮੰਗਿਆ ਗਿਆ ਹੈ ।
ਉਹ ਜਲਦੀ ਹੀ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਵੀ ਪੇਸ਼ ਹੋਣਗੇ। ਹਾਲਾਂਕਿ ਚੰਨੀ ਨੇ ‘ਆਪ’ ਸਰਕਾਰ ‘ਤੇ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਆਪ ਸਰਕਾਰ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਾਮਜ਼ਦਗੀ ਪੱਤਰ ਵਿੱਚ ਚੰਨੀ ਨੇ 10 ਕਰੋੜ ਰੁਪਏ ਦਾ ਜ਼ਿਕਰ ਕੀਤਾ ਹੈ। ਚੰਨੀ ਦੇ ਉਸ ਬਿਆਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੀ ਘੇਰ ਲਿਆ ਹੈ, ਜਿਸ ‘ਚ ਉਨ੍ਹਾਂ ਨੇ ਖੁਦ ਨੂੰ ਗਰੀਬ ਦੱਸਿਆ ਹੈ. ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਪਹਿਲਾਂ ਵੀ ਇਕ ਵਾਰ ਪੁੱਛਗਿੱਛ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.