Press ReleasePunjabTop News

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬਾਦਲਾਂ ਦੀ ਖੁੱਲ੍ਹੀ ਪੁਰਾਣੀ ਫਾਈਲ ! ਬਾਹਰ ਆਏ ਗੁੱਝੇ ਭੇਤ, ਪ੍ਰਧਾਨ ਦਾ ਅੰਮ੍ਰਿਤਪਾਲ ਨਾਲ ਪੁਰਾਣਾ ਸਬੰਧ !

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਮਜੀਠੀਆ ਬਣੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ? ਜਲਦ ਹੋਵੇਗਾ ਐਲਾਨ! ਬੀਜੇਪੀ ਨਾਲ ਮੁੜ ਪਵੇਗੀ ਸਾਂਝ!

ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button