Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਟੰਗਿਆ ਗਿਆ ਸਾਬਕਾ ਕਾਂਗਰਸੀ ਵਿਧਾਇਕ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ! D5 Channel Punjabi

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ।

ਕੈਪਟਨ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ, ਤਸਵੀਰਾਂ ਹੋਈਆਂ ਵਾਇਰਲ!

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button