Press ReleasePunjabTop News

ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ ਗ੍ਰਿਫਤਾਰ

ਸਾਬਕਾ ਮੰਤਰੀ ਆਸ਼ੂ ਦੇ ਦੋ ਨਿੱਜੀ ਸਹਾਇਕ ਅਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਖਿਲਾਫ ਪੀ.ਓ. ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।
ਹੋਈ Beadbi ! ਗੁਟਕਾ ਸਾਹਿਬ ਸੁੱਟੇ ਨਹਿਰ ’ਚ, ਇਲਾਕੇ ’ਚ ਮਾਹੌਲ ਵਿਗਾੜਨ ਦੀ ਕੋਸ਼ਿਸ਼! | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ  ਦੇ ਵਿਰੁੱਧ ਐਫਆਈਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।
Gun Culture Punjab : ਗੰਨ ਨਾਲ ਵੀਡੀਓ ਬਣਾਉਣ ਤੇ ਹੋਵੇਗੀ ਕਾਰਵਾਈ! ਕਈ ਸੋਸ਼ਲ ਮੀਡੀਆ ਸਟਾਰਾਂ ਦਾ ਲੱਗਿਆ ਨੰਬਰ
ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
Captain Amarinder ਦਾ ਖਾਸ ਬੰਦਾ ਪਹੁੰਚਿਆ Ram Rahim ਦੇ ਕੋਲ! ਹੱਥ ਜੋੜ ਕੀਤੀ ਅਪੀਲ | D5 Channel Punjabi
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ।
ਨਹੀਂ ਹੋਈ Gangster Rinda ਦੀ ਮੌ+ਤ? Punjab ਦੇ DGP ਦਾ ਵੱਡਾ ਬਿਆਨ! Amritpal ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ।
ਵਿਦੇਸ਼ ਤੋਂ ਆਇਆ ਵੱਡਾ Gangster ਕੀਤਾ ਕਾਬੂ, ਪੰਜਾਬ ਅੰਦਰ ਕਰਨੀ ਸੀ ਵੱਡੀ ਵਾਰਦਾਤ | D5 Channel Punjabi
ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button