Press ReleasePunjabTop News

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੈਂਗਸਟਰ Goldy Brar ਨੂੰ ਝਟਕਾ! Police ਨੇ ਕਰਤਾ Encounter! ਚੱਲੀਆਂ ਤਾਂਬੜ-ਤੋੜ ਗੋਲੀਆਂ! | D5 Channel Punjabi
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਮਹਿਲਾ DC ਨੇ ਦਿਖਾਈ ਪਾਵਰ, ਲਾਈ ਧਾਰਾ 144! | D5 Channel Punjabi | Komal Mittal | Hoshiarpur News

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ  ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button