
ਲੁਧਿਆਣਾ ਵਿੱਚ ਸੋਸ਼ਲ ਮੀਡੀਆ ਉਤੇ ਝੂਠੀਆਂ ਖਬਰਾਂ ਫੈਲਾਉਣ ਅਤੇ ਬਿਨਾਂ ਮਨਜ਼ੂਰੀ ਵੀਡੀਓ ਅਪਲੋਡ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇਨਫਲੂਐਂਸਰ ਖਿਲਾਫ਼ ਕੇਸ ਕੀਤਾ ਹੈ। ਇਹ ਮਾਮਲਾ ਥਾਣਾ ਸਾਹਨੇਵਾਲ ਵਿਚ ਆਮ ਆਦਮੀ ਪਾਰਟੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੇ ਇਕ ਸਮਰਥਕ ਨੇ ਕਰਵਾਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ‘ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਛਵੀ ਨੂੰ ਖਰਾਬ ਕਰਨ ਲਈ ਗਲਤ ਜਾਣਕਾਰੀ ਸਾਂਝੀ ਕਰਨ ਅਤੇ ਪਾਰਟੀ ਵਿਧਾਇਕਾਂ ‘ਤੇ ਬੇਬੁਨਿਆਦ ਦੋਸ਼ ਲਗਾਉਣ ਦਾ ਦੋਸ਼ ਹੈ। ਇਨਫਲੂਐਂਸਰ ਦਾ ਦਾਅਵਾ ਹੈ ਕਿ ਉਸਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਹੈ ਕਿ ਉਸਨੇ ਕੀ ਪੋਸਟ ਕੀਤਾ ਹੈ ਜਿਸ ਨਾਲ ਸਰਕਾਰ ਨੂੰ ਕੋਈ ਨੁਕਸਾਨ ਹੋਇਆ ਹੈ।
ਇਸ ਦੌਰਾਨ, ‘ਆਪ’ ਵਿਧਾਇਕ ਛੀਨਾ ਦਾ ਦਾਅਵਾ ਹੈ ਕਿ ਇਨਫਲੂਐਂਸਰ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਈ ਵਾਰ ਟਿੱਪਣੀਆਂ ਵੀ ਕੀਤੀਆਂ ਹਨ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਨੁਸਾਰ, ‘ਆਪ’ ਵਿਧਾਇਕ ਛੀਨਾ ਦੇ ਸਮਰਥਕ ਸ਼ਿਕਾਇਤਕਰਤਾ ਵਿਸ਼ਾਲ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਮਨਦੀਪ ਸਿੰਘ ਦੁੱਗਲ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਤੋਂ ਬਾਅਦ, ਸ਼ਨਿੱਚਰਵਾਰ, 14 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




