ਵਿਧਾਨ ਸਭਾ ਇਜਲਾਸ : ਡੀ.ਏ.ਪੀ. ਖਾਦ ਦੇ ਮੁੱਦੇ ‘ਤੇ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਮਾਰਚ

-ਡੀ.ਏ.ਪੀ ਖਾਦ ਦੇ ਸੰਕਟ ਲਈ ਮੋਦੀ ਅਤੇ ਚੰਨੀ ਸਰਕਾਰ ਜ਼ਿੰਮੇਵਾਰ- ਹਰਪਾਲ ਸਿੰਘ ਚੀਮਾ
– ਚੰਨੀ ਸਰਕਾਰ ਦੀ ਨਕਾਮੀ ਕਾਰਨ ਕਿਸਾਨਾਂ ਨੂੰ ਨਹੀਂ ਮਿਲ ਰਹੀ ਖਾਦ- ਅਮਨ ਅਰੋੜਾ
ਚੰਡੀਗੜ੍ਹ : ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਸੂਬੇ ‘ਚ ਡੀ.ਏ.ਪੀ ਖਾਦ ਦੇ ਗਹਿਰਾਏ ਸੰਕਟ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਸੈਕਟਰ- 4 ਸਥਿਤ ਐਮ.ਐਲ.ਏ. ਹੋਸਟਲ ਵਿੱਚ ਬੈਠਕ ਕਰਨ ਉਪਰੰਤ ‘ਆਪ’ ਵਿਧਾਇਕਾਂ ਨੇ ਪੈਦਲ ਹੀ ਵਿਧਾਨ ਸਭਾ ਵੱਲ ਕੂਚ ਕੀਤਾ। ‘ਆਪ’ ਵਿਧਾਇਕਾਂ ‘ਚ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਪ੍ਰਮੁੱਖ ਸਨ।
ਵਿਧਾਨ ਸਭਾ ‘ਚ ਗੂੰਜਿਆ ਕਿਸਾਨੀ ਮੁੱਦਾ, ਖੁਸ਼ ਹੋਏ ਕਿਸਾਨ, ਮਿਲੇਗੀ ਖੁਸ਼ਖਬਰੀ D5 Channel Punjabi
ਹੱਥਾਂ ਵਿੱਚ ਚੰਨੀ ਅਤੇ ਮੋਦੀ ਸਰਕਾਰ ਖਿਲਾਫ਼ ਤਖ਼ਤੀਆਂ ਅਤੇ ਡੀ.ਏ.ਪੀ. ਖਾਦ ਦੇ ਖਾਲੀ ਥੈਲੇ ਫੜ ਕੇ ‘ਆਪ’ ਵਿਧਾਇਕਾਂ ਨੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਉਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ, ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਚੰਨੀ ਨੇ ਕੁਰਸੀ ਅਤੇ ਕਮਜੋਰੀ ਕਾਰਨ ਕੇਂਦਰ ਦੀ ਮੋਦੀ ਸਰਕਾਰ ਮੂਹਰੇ ਆਤਮ ਸਮਰਪਣ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ‘ਚ ਸ਼ਰੇਆਮ ਕਿੜ ਕੱਢ ਰਹੀ ਹੈ, ਤਾਂ ਚੰਨੀ ਸਰਕਾਰ ਕੀ ਕਰ ਰਹੀ ਹੈ? ਚੀਮਾ ਨੇ ਕਿਹਾ ਕੇਂਦਰ ਦੀਆਂ ਜ਼ਿਆਦਤੀਆਂ ਮੂਹਰੇ ਗੋਡੇ ਟੇਕ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਜ਼ਰੂਰਤ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।
ਅਕਾਲੀਆਂ ਦੇ ਖੋਲ੍ਹੇ ਭੇਤ, CM ਚੰਨੀ ਨੇ ਕੱਢੀਆਂ ਰੜਕਾਂ, ਫੇਰ ਭੜਕੇ ਅਕਾਲੀ ? D5 Channel Punjabi
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਕਣਕ ਦੀ ਬਿਜਾਈ ਦਾ ਸਮਾਂ ਸਿਖ਼ਰਾਂ ‘ਤੇ ਹੈ, ਪ੍ਰੰਤੂ ਸੂਬੇ ਦੀਆਂ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਅਜੇ ਤੱਕ 40- 42 ਫ਼ੀਸਦੀ ਹੀ ਡੀ.ਏ.ਪੀ ਖਾਦ ਦੀ ਸਪਲਾਈ ਪ੍ਰਾਪਤ ਹੋਈ ਹੈ। ‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਪੰਜਾਬ ਨੂੰ ਡੀ.ਏ.ਪੀ ਖਾਦ ਦੀ ਸਪਲਾਈ ‘ਚ ਜਾਣਬੁੱਝ ਕੇ ਰੁਕਾਵਟਾਂ ਪਾ ਰਹੀ ਹੈ, ਜਦੋਂ ਕਿ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ, ਅਤੇ ਉਤਰ ਪ੍ਰਦੇਸ਼ ਵਿੱਚ ਪੰਜਾਬ ਨਾਲੋਂ ਦੁਗਣੀ- ਚੌਗੁਣੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰੰਤੂ ਐਨਾ ਧੱਕਾ ਹੋਣ ਦੇ ਬਾਵਜੂਦ ਚੰਨੀ ਸਰਕਾਰ ਹੱਥ ‘ਤੇ ਹੱਥ ਧਰੀ ਬੈਠੀ ਹੈ, ਜਿਸ ਕਾਰਨ ਸੂਬੇ ਦੇ ਕਿਸਾਨਾਂ ‘ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਦੌਰਾਨ ਹਾਈਕੋਰਟ ਚੌਂਕ ‘ਤੇ ਚੰਡੀਗੜ ਪੁਲੀਸ ਵੱਲੋਂ ਕੀਤੀ ਬੈਰੀਕੇਡਿੰਗ ਉਤੇ ਪੁਲੀਸ ਨੇ ‘ਆਪ’ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ‘ਆਪ’ ਵਿਧਾਇਕ ਹੱਥਾਂ ਵਿੱਚ ਤੱਖਤੀਆਂ ਸਮੇਤ ਵਿਧਾਨ ਸਭਾ ਕੰਪਲੈਕਸ ਅੰਦਰ ਜਾਣ ਵਿੱਚ ਕਾਮਯਾਬ ਹੋ ਗਏ।
Punjab Politics: ਅਕਾਲੀਆਂ ‘ਤੇ ਵਰ੍ਹੇ CM Channi, ਵੇਖਣ ਨੂੰ ਮਿਲਿਆ CM ਦਾ ਨਵਾਂ ਰੂਪ🔴LIVE🔴D5 Channel Punjabi
ਸਮੇਂ ਤੋਂ ਪਹਿਲਾਂ ਮੰਡੀਆਂ ਕਿਉਂ ਬੰਦ ਕਰ ਰਹੀ ਹੈ ਚੰਨੀ ਸਰਕਾਰ: ‘ਆਪ’ ਦਾ ਸਵਾਲ
‘ਆਪ’ ਨੇ ਪੰਜਾਬ ਸਰਕਾਰ ਵੱਲੋਂ ਫ਼ਸਲ ਬਾਕੀ ਹੋਣ ਦੇ ਬਾਵਜੂਦ ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਦਾ ਮੁੱਦਾ ਵੀ ਚੁੱਕਿਆ। ਸੂਬੇ ਦੀਆਂ ਮੰਡੀਆਂ ਵਿੱਚੋਂ ਖ਼ਰੀਦ ਬੰਦ ਕੀਤੇ ਜਾਣ ਦੇ ਫ਼ੈਸਲੇ ‘ਤੇ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੱਤਾ। ਉਨਾਂ ਕਿਹਾ ਕਿ ਅਜੇ ਵੀ 15-20 ਫ਼ੀਸਦੀ ਝੋਨਾ ਮੰਡੀਆਂ ਵਿੱਚ ਆਉਣਾ ਬਾਕੀ ਹੈ, ਫਿਰ ਕਿਸ ਆਧਾਰ ‘ਤੇ ਸੂਬਾ ਸਰਕਾਰ ਖ਼ਰੀਦ ਬੰਦ ਕਰ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ 30 ਨਵੰਬਰ ਤੱਕ ਮਨਜੂਰੀ ਦਿੱਤੀ ਹੋਈ ਹੈ।
ਫਿਰ ਹੋਈ CM ਚੰਨੀ ਦੀ ਬੱਲੇ-ਬੱਲੇ, ਹੁਣ ਕੀਤਾ ਆਹ ਕੰਮ, ਘਰ ਦੇ ਬਾਹਰ ਲੱਗਿਆ ਮੇਲਾ D5 Channel Punjabi
ਅਮਲ ਨਹੀਂ, ਸਿਰਫ਼ ਐਲਾਨ ਕਰਨ ‘ਚ ਮਾਹਿਰ ਹੈ ਚੰਨੀ ਸਰਕਾਰ: ਚੀਮਾ
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਦਿਨ- ਰਾਤ ਜਿੰਨਾਂ ਅੰਤਰ ਹੈ। ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸਿਰਫ਼ ਐਲਾਨ ਕਰਨ ਵਿੱਚ ਮੁਹਾਰਤ ਹਾਸਲ ਕੀਤੀ ਹੈ, ਪ੍ਰੰਤੂ ਐਲਾਨਾਂ ਉਤੇ ਅਮਲ ਕਰਨਾ ਨਾ ਇਹਨਾਂ (ਕਾਂਗਰਸੀਆਂ) ਦੀ ਨੀਤੀ ਹੈ ਅਤੇ ਨਾ ਹੀ ਨੀਅਤ ਵਿੱਚ ਹੈ। ਚੀਮਾ ਨੇ ਮੀਡੀਆ ਕਰਮੀਆਂ ਨੂੰ ਪੁੱਛਿਆ ਕਿ ਸਰਬ ਪਾਰਟੀ ਬੈਠਕ ਵਿੱਚ ‘ਆਪ’ ਵੱਲੋਂ ਉਠਾਏ ਮੁੱਦੇ ‘ਤੇ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਸੀ ਕਿ ਇਸ ਵਾਰ ਸਾਰਾ ਮੀਡੀਆ ਕੈਮਰਿਆਂ ਸਮੇਤ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਤੱਕ ਪਹੁੰਚ ਰੱਖੇਗਾ, ਕੀ ਅਜਿਹਾ ਹੋ ਸਕਿਆ ਹੈ? ਤੁਸੀਂ ਮੀਡੀਆ ਕਰਮੀ ਅੱਜ ਵੀ ਬਾਹਰ ਹੀ ਖੜੇ ਹਨ।
ਇਸੇ ਤਰਾਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬੀ.ਏ.ਸੀ. ਦੀ ਬੈਠਕ ਵਿੱਚ ਭਰੋਸਾ ਦਿੱਤਾ ਸੀ ਕਿ ਲੰਬਿਤ ਮੌਨਸੂਨ ਇਜਲਾਸ 15- 20 ਦਿਨਾਂ ਵਿੱਚ ਬੁਲਾ ਲਿਆ ਜਾਵੇਗਾ, ਕੀ ਅਜਿਹਾ ਹੋ ਸਕਿਆ ਹੈ? ਨਹੀਂ ਹੋ ਸਕਿਆ। ਇਸੇ ਤਰਾਂ ਸਰਕਾਰ ਇਜਲਾਸ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਦੀ ਗੱਲ ਤੋਂ ਵੀ ਭੱਜ ਗਈ। ਇਹੋ ਹਾਲ ਸਰਕਾਰ ਵੱਲੋਂ ਚੋਣਾ ਦੇ ਮੱਦੇਨਜ਼ਰ ਕੀਤੇ ਜਾ ਰਹੇ ਸਾਰੇ ਛੋਟੇ- ਵੱਡੇ ਐਲਾਨਾਂ ਦਾ ਹੋਣਾ ਹੈ।
ਰੰਧਾਵਾ ਤੇ ਬਾਜਵਾ ਦੀ ਫਿਰ ਖੜਕੀ, ਬਾਜਵਾ ਨੇ ਦਿੱਤਾ ਨਵਾਂ ਬਿਆਨ, ਮਾਹੌਲ ਹੋਇਆ ਗਰਮ D5 Channel Punjabi
ਲੋਕ ਮੁੱਦਿਆਂ ਦੇ ਹੱਲ ਲਈ 15 ਦਿਨ ਲਗਾਤਾਰ ਚੱਲੇ ਇਜਲਾਸ : ‘ਆਪ’
ਵਿਧਾਨ ਸਭਾ ਇਜਲਾਸ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦੁਰਪੇਸ਼ ਢੇਰਾਂ ਮੁੱਦਿਆਂ ਦੇ ਪੱਕੇ ਹੱਲ ਲਈ ਘੱਟੋ- ਘੱਟ 15 ਦਿਨ ਦੇ ਲਗਾਤਾਰ ਇਜਲਾਸ ਦੀ ਮੰਗ ਕੀਤੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰੌਲੇ- ਰੱਪੇ ਵਿੱਚ 2 -4 ਮਿੰਟ ਦੀ ਬਹਿਸ ਨਾਲ ਪੰਜਾਬ ਦੇ ਵੱਡੇ ਮਸਲੇ ਕਿਵੇਂ ਹੱਲ ਹੋ ਸਕਦੇ ਹਨ? ਉਨਾਂ ਬੇਰੁਜ਼ਗਾਰੀ, ਕਿਸਾਨੀ -ਕਰਜੇ, ਹਜ਼ਾਰਾਂ ਆਊਟਸੋਰਸਿੰਗ ਕਾਮੇ, ਮੁਲਾਜ਼ਮ ਅਤੇ ਪੈਨਸ਼ਨਰ, ਸਰਕਾਰੀ ਕਾਲਜਾਂ ਦੇ ਗੈਸਟ ਫ਼ੈਕਿਲਟੀ ਟੀਚਰਾਂ ਸਮੇਤ ਬੇਅਦਬੀ, ਬਹਿਬਲ ਕਲਾਂ, ਨਸ਼ੇ ਅਤੇ ਬਹੁ- ਭਾਂਤੀ ਮਾਫ਼ੀਆ ਨੂੰ ਪੰਜਾਬ ਦੇ ਭੱਖਵੇਂ ਮੁੱਦੇ ਦੱਸਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.