ਵੱਡੀ ਖ਼ਬਰ : ਸੁਨੀਲ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਦਿੱਤਾ ਵੱਡਾ ਬਿਆਨ
ਪਟਿਆਲਾ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।
🔴LIVE | ਕਿਸਾਨਾਂ ਲਈ ਪੁਲਿਸ ਅੱਗੇ ਅੜਿਆ ਕੇਜਰੀਵਾਲ! ਅਕਾਲੀਆਂ ਦਾ ਨਵਾਂ ਗਠਜੋੜ! ਬੇਅਦਬੀ ਮਾਮਲੇ ‘ਤੇ ਸੁਖਬੀਰ ਦਾ ਬਿਆਨ!
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੇ ਐਲਾਨ ਮਗਰੋਂ ਬੀਤੇ ਦਿਨ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.