NewsPunjab

ਵੱਡੀ ਖ਼ਬਰ: ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਮਿਲੀ ਜ਼ਮਾਨਤ

ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਜ਼ਮਾਨਤ ਮਿਲ ਗਈ ਹੈ। ਬੀਤੇ ਦਿਨ ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਨੂੰ ਉਨ੍ਹਾਂ ਦੇ ਘਰੋ ਤੜਕੇ ਸਵੇਰੇ 5 ਵਜੇ ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਰੋਪੜ ਜੇਲ੍ਹ ਵਿਚ ਵੀ ਸ਼ਿਫਟ ਕਰ ਦਿੱਤਾ ਗਿਆ ਸੀ।

ਕਈ ਫ਼ਸਲਾਂ ’ਤੇ MSP ਲਾਗੂ! PM Modi ਨੇ ਖੁਸ਼ ਕੀਤੇ Kisan, ਵਧਾਏ ਭਾਅ | D5 Channel Punjabi

ਦੱਸਣਣੋਗ ਹੈ ਕਿ ਕੁਝ ਦਿਨ ਪਹਿਲਾ ਕੁਲਬੀਰ ਜੀਰਾ ਨੇ ਬੀਡੀਪੀਓ ਦੇ ਦਫਤਰ ਅੰਦਰ ਆਪਣੇ ਵਰਕਰਾ ਨਾਲ ਧਰਨਾ ਲਾਇਆ ਸੀ । ਜਿਸ ਵਿਚ ਰਾਜਾ ਵਡਿੰਗ, ਸੁਖਜਿਦਰ ਰੰਧਾਵਾ ਵੀ ਪਹੁੰਚੇ ਸੀ ਅਤੇ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾਇਆ ਸੀ। ਉਸ ਤੋ ਬਾਅਦ ਪ੍ਰਸ਼ਾਸਨ ਦੇ ਕਹਿਣ ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਦੇ ਤਹਿਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਹਨਾਂ ਦੇ 70 ਤੋ 80 ਅਣਪਛਾਤੇ ਲੋਕਾ ਤੇ ਮਾਮਲਾ ਦਰਜ ਕਰ ਲਿਆ ਗਿਆ ਸੀ ।

CM ਮਾਨ ਤੋਂ ਨਰਾਜ਼ ਹੋਈ SGPC, ਮੋਦੀ ਨੇ ਸੁਣਾਈ ਖੁਸ਼ਖ਼ਬਰੀ, ਕਿਸਾਨਾਂ ਨੂੰ ਮਿਲਿਆ ਖੁੱਲ੍ਹਾ ਗੱਫ਼ਾ

ਕਾਂਗਰਸੀ ਵਰਕਰਾਂ ਵੱਲੋਂ ਇਸ ਗਿਰਫ਼ਤਾਰੀ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਨੇ ਮੌਜੂਦਾ ਸਰਕਾਰ ਤੇ ਇਲਜ਼ਾਮ ਲਗਾਏ ਸੀ ਕਿ ਇਹ ਗ੍ਰਿਫ਼ਤਾਰੀ ਬਦਲਾਖੋਰੀ ਦੀ ਰਾਜਨੀਤੀ ਦੇ ਤਹਿਤ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button