EntertainmentBreaking NewsD5 specialNewsPunjabTop News

ਵੱਡੀ ਖ਼ਬਰ : ਪੰਜਾਬੀ ਗਾਇਕ Jazzy B ਦਾ Twitter Account ਹੋਇਆ ਬਲਾਕ

ਚੰਡੀਗੜ੍ਹ : ਟਵਿਟਰ ਨੇ ਪੰਜਾਬੀ ਗਾਇਕ ਜੈਜ਼ੀ ਬੀ ਦਾ ਅਕਾਊਂਟ ਬਲਾਕ ਕਰ ਦਿੱਤਾ ਹੈ। ਜੈਜੀ ਬੀ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਦੇ ਸਮਰਥਨ ‘ਚ ਅਕਸਰ ਟਵੀਟ ਕਰਦੇ ਰਹਿੰਦੇ ਹਨ।  ਮੰਨਿਆ ਜਾ ਰਿਹਾ ਹੈ ਕਿ ਇਸ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਇਸਦੇ ਨਾਲ ਹੀ 3 ਹੋਰ ਲੋਕਾਂ ਦੇ ਅਕਾਊਂਟ ਵੀ ਬਲਾਕ ਕੀਤੇ ਗਏ ਹਨ। ਸਰਕਾਰ ਵੱਲੋਂ ਕੀਤੀ ਗਈ ਇੱਕ ਬੇਨਤੀ ਤੋਂ ਬਾਅਦ ਐਤਵਾਰ ਨੂੰ ਇਨ੍ਹਾਂ ਚਾਰੇ ਖਾਤਿਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਕਿਉਂ ਫੜਿਆ Khaira ਨੇ Captain ਦਾ ਹੱਥ? ਸੁਣੋ Exclusive interview ’ਚ ਵੱਡੇ ਖੁਲਾਸੇ | Punjabi News

ਮੀਡੀਆ ਰਿਪੋਰਟਾਂ ਅਨੁਸਾਰ, ਇਹ ਚਾਰ ਅਕਾਊਂਟ ਸਿਰਫ ਭਾਰਤ ਵਿੱਚ ਬਲਾਕ ਕੀਤੇ ਗਏ ਹਨ, ਯਾਨੀ ਇਨ੍ਹਾਂ ਅਕਾਊਂਟਾਂ ਨੂੰ ਗੈਰ-ਭਾਰਤੀ ਆਈ ਪੀ ਐਡਰੈਸ ਤੋਂ ਐਕਸੈਸ ਕੀਤਾ ਜਾ ਸਕਦਾ ਹੈ। ਅਜੇ ਤੱਕ ਇਸ ਮਾਮਲੇ ਵਿਚ ਜ਼ਿਆਦਾ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਟਵਿੱਟਰ ਜ਼ਲਦੀ ਹੀ ਇਸ ਸੰਬੰਧੀ ਬਿਆਨ ਜਾਰੀ ਕਰੇਗਾ। ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਟਵਿੱਟਰ ਨੇ ਭਾਰਤ ‘ਚ ਅਕਾਊਂਟ ਬਲਾਕ ਕੀਤੇ ਹੋਣ। ਇਸ ਤੋਂ ਪਹਿਲਾਂ ਫਰਵਰੀ ਵਿਚ ਵੀ ਟਵਿੱਟਰ ਨੇ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਆਦੇਸ਼ ਤੋਂ ਬਾਅਦ ਕੁਝ ਘੰਟਿਆਂ ਲਈ ਤਕਰੀਬਨ 250 ਅਕਾਉਂਟ ਬਲਾਕ ਕੀਤੇ ਸਨ।

198152505 464384531295624 5478828071443920925 n

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button