Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ- Advocate Dhami

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਕਿਸਾਨ ਆਗੂਆਂ ਨੂੰ ਜੀ-ਆਇਆਂ ਕਿਹਾ।

Kisan Bill 2020 : ਪਾਰਟੀ ਬਣਾਉਣ ਨੂੰ ਲੈ ਜਥੇਬੰਦੀਆਂ ਦੀ ਮੀਟਿੰਗ, ਕੀਤਾ ਸਿਆਸੀ ਧਮਾਕਾ| D5 Channel Punjabi

ਸਮਾਗਮ ਸਮੇਂ ਸੰਬੋਧਨ ਕਰਦਿਆਂ Advocate Harjinder Singh Dhami ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। Advocate Dhami ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਸਰਕਾਰ ਨੂੰ ਆਖਰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ। ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕੜ ਸਮੇਂ ਡਟਵਾਂ ਮੁਕਾਬਲਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਦੇਸ਼ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਵਧਾਈ ਦਿੰਦਿਆਂ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਵੱਲੋਂ ਸੰਘਰਸ਼ ਵਿਚ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।

Kisan Bill 2020: ਮੋਦੀ ਦਾ ਹੋਰ ਨਵਾਂ ਤੋਹਫਾ! MSP ਦੇ ਹੱਕ ‘ਚ ਮਤਾ ਪਾਸ, ਬਣੇਗਾ ਕਾਨੂੰਨ | D5 Channel Punjabi

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ S.Balbir Singh Rajewal ਨੇ ਕਿਸਾਨ ਜਥੇਬੰਦੀਆਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਅਨੇਕਾਂ ਔਕੜਾਂ ਆਈਆਂ, ਪਰ ਪਰਮਾਤਮਾ ਦੀ ਮਿਹਰ ਸਦਕਾ ਕਿਸਾਨਾਂ ਦੀ ਹਰ ਔਕੜ ਦੂਰ ਹੋਈ। S. Rajewal ਨੇ ਕਿਹਾ ਕਿ ਇਸ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਯਾਦ ਨੂੰ ਮੁੜ ਕੀਤਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਹਰਿਆਣਾ, ਯੂ.ਪੀ. ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਨੇ ਭਰਵਾਂ ਸਹਿਯੋਗ ਦਿੱਤਾ। S. Rajewal ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ Bhai Simarpreet Singh ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ Bhai Harpal Singh Dhand ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ।

Kisan Bill 2020 : ਪਲਟਿਆ ਪਾਸਾ, ਮੁੜ ਸ਼ੁਰੂ ਹੋਊ ਅੰਦੋਲਨ, ਹੋ ਗਿਆ ਵੱਡਾ ਐਲਾਨ || D5 Channel Punjabi

ਇਸੇ ਦੌਰਾਨ ਕਿਸਾਨ ਆਗੂ ਸ੍ਰੀ Rakesh Tikait, ਸ੍ਰੀ Lakhanpal ਅਤੇ Yudhveer Singh ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ Rakesh Tikait ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕਿਸਾਨੀ ਮੋਰਚੇ ਦੀ ਜਿੱਤ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਫਿਰ ਘਰ ਜਾਣਗੇ। ਉਨ੍ਹਾਂ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਭਵਿੱਖ ਵਿਚ ਵੀ ਮਾਰਗ-ਦਰਸ਼ਨ ਦੀ ਅਰਜ਼ੋਈ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਪਾਵਨ ਅਸਥਾਨ ਤੋਂ ਅਰਦਾਸ ਕਰਕੇ ਇਹ ਮੋਰਚਾ ਸ਼ੁਰੂ ਹੋਇਆ ਸੀ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਮੋਰਚੇ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ Yudhveer Singh ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ।

Farmers Won : ਜਿਤ ਤੋਂ ਬਾਅਦ ਕਿਸਾਨ ਆਗੂ Dallewal ਦਾ ਵੱਡਾ ਬਿਆਨ || D5 Channel Punjabi

ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਗਿਆਨੀ ਜਸਬੀਰ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਅਤੇ ਸੰਗਤਾਂ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਸ. ਬਲਬੀਰ ਸਿੰਘ ਰਾਜੇਵਾਲ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਸ. ਗੁਰਨਾਮ ਸਿੰਘ ਚੜੂਨੀ, ਸ੍ਰੀ ਰਕੇਸ਼ ਟਿਕੇਤ, ਡਾ. ਸਵੈਮਾਨ ਸਿੰਘ, ਸ੍ਰੀ ਦਰਸ਼ਨਪਾਲ, ਯੁੱਧਵੀਰ ਸਿੰਘ, ਸ. ਕੁਲਵੰਤ ਸਿੰਘ ਸੰਧੂ ਵੱਲੋਂ ਸ. ਪ੍ਰਗਟ ਸਿੰਘ, ਸ. ਬੂਟਾ ਸਿੰਘ ਬੁਰਜ ਗਿੱਲ, ਸ. ਮਨਜੀਤ ਸਿੰਘ ਰਾਏ, ਸ. ਰੁਲਦੂ ਸਿੰਘ ਮਾਨਸਾ, ਸ. ਬਲਦੇਵ ਸਿੰਘ ਨਿਹਾਲਗੜ੍ਹ, ਸ. ਨਿਰਭੈ ਸਿੰਘ ਢੁਡੀਕੇ, ਸ. ਹਰਜਿੰਦਰ ਸਿੰਘ ਟਾਂਡਾ, ਸ. ਹਰਮੀਤ ਸਿੰਘ ਕਾਦੀਆਂ, ਸ. ਕੁਲਦੀਪ ਸਿੰਘ ਵਜੀਦਪੁਰ, ਸ. ਬਲਵੰਤ ਸਿੰਘ, ਸ੍ਰੀ ਮੁਕੇਸ਼ ਚੰਦਰ ਸ਼ਰਮਾ, ਸ. ਜਗਵੀਰ ਸਿੰਘ ਚੌਹਾਨ, ਸ. ਕਿਰਪਾ ਸਿੰਘ, ਸ. ਸੁਖਪਾਲ ਸਿੰਘ ਡੋਫਰ, ਸ. ਹਰਪਾਲ ਸਿੰਘ ਸੰਘਾ, ਸ. ਮੇਜਰ ਸਿੰਘ ਪੁੰਨਾਵਾਲਾ, ਸ. ਬਲਵਿੰਦਰ ਸਿੰਘ ਔਲਖ, ਸ. ਕਿਰਨਜੀਤ ਸਿੰਘ ਸੇਖੋਂ, ਸ. ਬੋਘ ਸਿੰਘ ਮਾਨਸਾ, ਸ. ਮਨਜਿੰਦਰ ਸਿੰਘ ਬੁੱਟਰ, ਸ. ਸੁੱਚਾ ਸਿੰਘ, ਸ. ਹਰਦੇਵ ਸਿੰਘ ਸੰਧੂ, ਸ. ਬਲਦੇਵ ਸਿੰਘ ਜੀਰਾ, ਸ. ਕੰਵਲਪ੍ਰੀਤ ਸਿੰਘ ਪੰਨੂ, ਸ. ਗੁਰਬਖ਼ਸ਼ ਸਿੰਘ ਬਰਨਾਲਾ, ਸ. ਹਰਿੰਦਰ ਸਿੰਘ, ਸ. ਗੁਰਮੇਲ ਸਿੰਘ, ਸ. ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਸ. ਮਨਦੀਪ ਸਿੰਘ ਨਥਵਾਨ, ਸ. ਬਲਜਿੰਦਰ ਸਿੰਘ ਬਿੱਟੂ ਆਦਿ ਸ਼ਾਮਲ ਸਨ।

Congress ‘ਚ ਫੇਰ ਪਿਆ ਕਲੇਸ਼! Navjot Singh Sidhu ਨੇ ਠੋਕੀ CM ਦੀ ਦਾਅਵੇਦਾਰੀ | D5 Channel Punjabi

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸੇਵਾ ਨਿਭਾਈ, ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿਚ ਉੱਘੇ ਖੇਡ ਪ੍ਰਮੋਟਰ ਟੋਨੀ ਸੰਧੂ ਰੁੜਕ ਕਲਾਂ ਜਲੰਧਰ, ਗੁਰਪਾਲ ਸਿੰਘ ਪਾਲਾ ਖੇਡ ਪ੍ਰਮੋਟਰ, ਮੰਗ ਸਿੰਘ ਮੰਗੀ ਅੰਤਰਾਸ਼ਟਰੀ ਕਬੱਡੀ ਪਲੇਅਰ, ਤਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜੋਤ ਸਿੰਘ ਆਦਿ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button