D5 specialNewsPress ReleasePunjabTop News
ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੇ S. Sirsa ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ S. Manjinder Singh Sirsa ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ S. Sirsa ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ S. Sirsa ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸ. ਸਿਰਸਾ ਚੋਣ ਹਾਰ ਗਏ ਸਨ, ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ।
ਉਨ੍ਹਾਂ ਕਿਹਾ ਕਿ S. Sirsa ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ। Advocate Dhami ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸ. ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। Advocate Harjinder Singh Dhami ਨੇ S. Sirsa ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿਚ ਆਉਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.