InternationalPunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ ਲਿਆ ਸਖਤ ਨੋਟਿਸ

ਅਮਰੀਕੀ ਦੂਤਾਵਾਸ ਨੂੰ ਪੱਤਰ ਲਿੱਖ ਕੇ ਦੋਸ਼ੀ ਔਰਤ ਖਿਲਾਫ ਮੰਗੀ ਜਾਵੇਗੀ ਕਾਰਵਾਈ–ਐਡਵੋਕੇਟ ਧਾਮੀ

ਅੰਮ੍ਰਿਤਸਰ/ਵਾਸ਼ਿੰਗਟਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।

ਹਾਈਕੋਰਟ ਦਾ CM ਮਾਨ ਨੂੰ ਝਟਕਾ! ਮੂਸੇਵਾਲਾ ਮਾਮਲੇ ’ਚ ਹੋਊ ਕਾਰਵਾਈ? D5 Channel Punjabi

ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button