Breaking NewsD5 specialNewsPoliticsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ: ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।

‘Bhagwant Maan’ ਦੀ ਸਰਕਾਰ ਬਣਦਿਆਂ ਸਿੱਖਾਂ ਨੂੰ ਤੋਹਫਾ,ਜੜ੍ਹੋਂ ਪੱਟੇ ਅਕਾਲੀ-ਕਾਂਗਰਸੀ, ਖੁੱਲ੍ਹਣਗੀਆਂ ਬੰਦ ਰਿਪੋਰਟਾਂ

ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਬਸਰ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਵੀ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।

Gurmeet Khudian ਦਾ ਐਲਾਨ, ਖੁੱਲ੍ਹੇਗਾ 32 ਸਾਲ ਪੁਰਾਣਾ ਕੇਸ! ਪਿਤਾ ਦੇ ਕਾਤਲ ਜਾਣਗੇ ਜੇਲ੍ਹ! | D5 Channel Punjabi

ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਦਰਸ਼ਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

001 1

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button