‘ਸ਼ੱਕਰ ਪਾਰੇ’ ਫ਼ਿਲਮ ਦਾ ‘ਮਹਿਕ ਤੇਰੀ’ ਗੀਤ ਕੱਲ੍ਹ ਹੋਵੇਗਾ ਰਿਲੀਜ਼
ਚੰਡੀਗੜ੍ਹ : ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਆਪਣੇ ਟਰੇਲਰ ਤੇ ਗੀਤ ‘ਡੀ. ਜੇ. ਵਾਲੇ’ ਨਾਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹੁਣ ਫ਼ਿਲਮ ਦਾ ਦੂਜਾ ਗੀਤ ਕੱਲ੍ਹ ਯਾਨੀ 22 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਪੋਸਟਰ ਸਾਹਮਣੇ ਆ ਚੁੱਕਾ ਹੈ। ਪੋਸਟਰ ’ਚ ਏਕਲਵਿਆ ਪਦਮ ਤੇ ਲਵੀ ਗਿੱਲ ਨੂੰ ਰੋਮਾਂਟਿਕ ਅੰਦਾਜ਼ ’ਚ ਦੇਖਿਆ ਜਾ ਸਕਦਾ ਹੈ। ਪੋਸਟਰ ਤੋਂ ਪਤਾ ਚੱਲਦਾ ਹੈ ਕਿ ‘ਮਹਿਕ ਤੇਰੀ’ ਇਕ ਰੋਮਾਂਟਿਕ ਗੀਤ ਹੋਣ ਵਾਲਾ ਹੈ।
ਐਂਕਾਉਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ! CM ਮਾਨ ਦਾ ਐਕਸ਼ਨੁ D5 Channel Punjabi
ਇਸ ਗੀਤ ਨੂੰ ਪ੍ਰਭ ਗਿੱਲ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਅਦਾਬ ਨੇ ਦਿੱਤੇ ਹਨ। ਇਸ ਨੂੰ ਮਿਊਜ਼ਿਕ ਰੋਮੀਓ ਨੇ ਦਿੱਤਾ ਹੈ। ਦੱਸ ਦੇਈਏ ਕਿ ‘ਸ਼ੱਕਰ ਪਾਰੇ’ ਫ਼ਿਲਮ 5 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਟਰੇਲਰ ਨੂੰ ਹੁਣ ਤਕ 5.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉਥੇ ਗੀਤ ‘ਡੀ. ਜੇ. ਵਾਲੇ’ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਯੂਟਿਊਬ ’ਤੇ 5.2 ਮਿਲੀਅਨ ਤੋਂ ਵੱਧ ਵਿਊਜ਼ ਹਾਸਲ ਹੋਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.