ਸਟੇਟ ਬੈਂਕ ਆਫ ਇੰਡੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਕੀਤੀ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰਿਆਂ ਦਾ ਕੀਤਾ ਗਿਆ ਸਨਮਾਨ

ਅੰਮ੍ਰਿਤਸਰ: ਸਟੇਟ ਬੈਂਕ ਆਫ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਪਰਮਜੀਤ ਸਿੰਘ ਸਰੋਆ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮਾਨਵਤਾ ਦੇ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸਤਿਕਾਰ ਭੇਟ ਕਰਦਿਆਂ ਸੇਵਾਵਾਂ ਅਰਪਤ ਕਰਦੇ ਹਨ।
Farmers Protest : Modi ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ, ਮੁੜੇ ਲੱਗੇਗਾ ਪੱਕਾ ਮੋਰਚਾ | D5 Channel Punjabi
ਇਸੇ ਤਹਿਤ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੈਂਕ ਵੱਲੋਂ ਕਈ ਸੇਵਾਵਾਂ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਬੱਸ ਭੇਟ ਕਰਨ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਸੀਜੀਐਮ ਸ੍ਰੀ ਅਨੂਕੁਲ ਭਟਨਾਗਰ, ਜੀਐਮ ਸ੍ਰੀ ਸੁਮਿਤ ਫਾਕਾ, ਡੀਜੀਐਮ ਸ੍ਰੀ ਕੋਸ਼ਿਲ ਕਿਸ਼ੋਰ ਸਿੰਘ, ਆਰਐਮ ਸ੍ਰੀ ਰਾਜੇਸ਼ ਕੁਮਾਰ ਗੁਪਤਾ ਅਤੇ ਗੋਲਡਨ ਟੈਂਪਲ ਕੰਪਲੈਕਸ ਬ੍ਰਾਂਚ ਦੇ ਮੈਨੇਜਰ ਸ. ਨਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Ukraine-Russia War UPDATE, ਸੜਕਾਂ ‘ਤੇ ਕਿਸਾਨ, ਅੰਦੋਲਨ ਦੀ ਤਿਆਰੀ, ਕਾਂਗਰਸ ‘ਚ ਬਗਾਵਤ, ਕਾਂਗਰਸੀ MP ਦੇ ਖੁਲਾਸੇ!
ਇਸ ਸਮੇਂ ਗੱਲਬਾਤ ਕਰਦਿਆਂ ਸੀਜੀਐਮ ਸ੍ਰੀ ਅਨੂਕੁਲ ਭਟਨਾਗਰ ਨੇ ਕਿਹਾ ਕਿ ਸਟੇਟ ਆਫ ਇੰਡੀਆ ਵੱਲੋਂ ਹਮੇਸ਼ਾ ਹੀ ਗੁਰੂ ਘਰ ਪ੍ਰਤੀ ਵੱਡੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ ਅਤੇ ਇਥੋਂ ਪ੍ਰਾਪਤ ਆਸ਼ੀਰਵਾਦ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਦਾ ਹੈ। ਇਸ ਮੌਕੇ ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ ਇੰਚਾਰਜ ਮੀਡੀਆ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ ਸਮੇਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.