ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 25,000 ਏਕੜ ਤੋਂ ਵੱਧ ਝੋਨੇ ਦੀ ਫਸਲ ਤਬਾਹ ਹੋ ਗਈ ਹੈ।ਪੰਜਾਬ ਵਿੱਚ ਮੰਗਲਵਾਰ ਨੂੰ ਹੋਈ ਬਾਰਿਸ਼ ਨੇ ਰਾਹਤ ਦਿੱਤੀ। ਮੌਸਮ ਵਿਭਾਗ ਨੇ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਪੰਜਾਬ ਦੇ ਹਾਲਾਤ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਆਂ ਦੀ ਮੀਟਿੰਗ ਕੀਤੀ ਹੈ।ਪੰਜਾਬ ਦੇ ਸੁਲਤਾਨਪੁਰ ਲੋਧੀ ਨੇੜੇ ਮੰਡਾਲਾ ਵਿੱਚ ਵੀ ਧੁੱਸੀ ਬੰਨ੍ਹ ਪਾੜ ਗਿਆ ਹੈ। ਪਾਣੀ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਸਤਲੁਜ ਦੇ ਪਾਣੀ ਨਾਲ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਨਾਲ-ਨਾਲ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ‘ਚ ਲੱਖੇ ਦੀਆ ਛੰਨਾ ‘ਚ ਦੋ ਥਾਵਾਂ ‘ਤੇ ਧੁੱਸੀ ਬੰਨ੍ਹ ਟੁੱਟ ਗਿਆ। ਇਸੇ ਦੌਰਾਨ ਲੋਹੀਆਂ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸਿਆ ਨੌਜਵਾਨ ਆਪਣੀ ਬਾਈਕ ਕੱਢਦੇ ਸਮੇਂ ਰੁੜ੍ਹ ਗਿਆ। ਨੌਜਵਾਨ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। NDRF ਦੀ ਟੀਮ ਵੱਲੋਂ ਲੋਕਾਂ ਨੂੰ ਕੱਢਣ ਲਈ ਦੇਰ ਰਾਤ ਤੋਂ ਕਾਰਵਾਈ ਜਾਰੀ ਹੈ।ਪਟਿਆਲਾ ‘ਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਪਟਿਆਲਾ ਸ਼ਹਿਰ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਨੀਵੇਂ ਇਲਾਕਿਆਂ ਵਿੱਚ 5-5 ਫੁੱਟ ਤੱਕ ਪਾਣੀ ਚੜ੍ਹ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.