ਸਬ-ਇੰਸਪੈਕਟਰ ਸਮੇਤ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜ ਪੀ.ਪੀ.ਐਸ. ਅਧਿਕਾਰੀਆਂ ਸਮੇਤ ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚਾਰ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਹਨਾਂ ਵਿੱਚ ਥਾਣਾ ਕੋਟਭਾਈ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਚ.ਓ. ਐਸ.ਆਈ. ਰਮਨ ਕੁਮਾਰ, ਏ.ਐਸ.ਆਈ. ਹਰਪਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਨਾਮ ਸਿੰਘ ਅਤੇ ਹੈੱਡ ਕਾਂਸਟੇਬਲ ਹਰਿੰਦਰ ਸਿੰਘ ਸ਼ਾਮਲ ਹਨ।
80 ਸਾਲਾ ਬਜ਼ੁਰਗ ਸਾਂਭੀ ਬੈਠਾ 1947 ਵਾਲਾ ਕੰਮ, ਇਕ ਵਾਰ ਲੈ ਕੇ ਭੁੱਲ ਜਾਓਗੇ | D5 Channel Punjabi
ਇਸੇ ਤਰ੍ਹਾਂ 5 ਪੀ.ਪੀ.ਐਸ. ਅਧਿਕਾਰੀ ਏ.ਆਈ.ਜੀ. ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਪੰਜਾਬ ਮਨਮੋਹਨ ਸਿੰਘ, ਏ.ਆਈ.ਜੀ. ਆਬਕਾਰੀ ਤੇ ਕਰ ਪੰਜਾਬ ਗੁਰਜੋਤ ਸਿੰਘ ਕਲੇਰ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਸਲਾਮੁਦੀਨ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਰੇਂਜ ਅਜੈ ਕੁਮਾਰ ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਉਹਨਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਹਨਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਸਰਬਜੀਤ ਸਿੰਘ, ਇੰਸਪੈਕਟਰ ਵਿਵੇਕ ਚੰਦਰ, ਇੰਸਪੈਕਟਰ ਭੁਪਿੰਦਰ ਸਿੰਘ, ਐਸ.ਆਈ. ਜੁਝਾਰ ਸਿੰਘ, ਏ.ਐਸ.ਆਈ. ਦਵਿੰਦਰ ਸਿੰਘ, ਏ.ਐਸ.ਆਈ. ਭਾਗ ਸਿੰਘ ਸ਼ਾਮਲ ਹਨ।
ਰਿਹਾਈ ਨਾ ਹੋਣ ’ਤੇ ਭੜਕੀ ਸਿੱਧੂ, ਕੱਢੀ ਭੜਾਸ, ਦਿੱਤਾ ਬਿਆਨ, ਸਰਕਾਰ ਨੇ ਲਿਆ ਸਖ਼ਤ ਐਕਸ਼ਨ
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.