ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦਾ ਦੋ ਮਾਸਕ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ
ਚੰਡੀਗੜ੍ਹ : ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ।
ਲੋਕਾਂ ਨੇ ਫੜ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਸੇਵਾ | Viral Video | Punjab Police
ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ। ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ।
ਬਠਿੰਡਾ ਥਰਮਲ ਤੋਂ ਆਈ ਖ਼ਬਰ | Bathinda | Thermal
ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ। ਗੌਰਤਲਬ ਹੈ ਕਿ ਛੇਵੀਂ ਤੋਂ 12 ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ.ਵੀ.ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.