ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਲਈ 92.95 ਕਰੋੜ ਰੁਪਏ ਜਾਰੀ: ਮੀਤ ਹੇਅਰ
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਵਰਜਿਆ

ਅੱਠਵੀਂ ਕਲਾਸ ਤੱਕ ਸਮੂਹ ਲੜਕੀਆਂ ਅਤੇ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮਿਲੇਗੀ ਮੁਫ਼ਤ ਵਰਦੀ
ਸਕੂਲ ਪ੍ਰਬੰਧਕ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀਆਂ ਦੇ ਹਿਸਾਬ ਨਾਲ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣਗੀਆਂ
ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸਿੱਖਿਆ ਮੰਤਰੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
BJP ‘ਚ ਸ਼ਾਮਲ ਹੋਣ ਸਾਰ Sunil Jakhar ਦਾ ਧਮਾਕਾ! ਆਇਆ ਪਹਿਲਾਂ ਵੱਡਾ ਬਿਆਨ | Sunil Jakhar Joins BJP
ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ ਜਿਨ੍ਹਾਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ।
CM Mann ਤੋਂ ਬਾਅਦ Modi ਨੇ ਦਿੱਤੀ ਖੁਸ਼ਖਬਰੀ,ਬਾਗੋ-ਬਾਗ ਹੋਏ ਕਿਸਾਨ, ਰਾਜਾ ਵੜਿੰਗ ਦਾ ਧਮਾਕਾ | D5 Channel Punjabi
ਸਿੱਖਿਆ ਮੰਤਰੀ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਮੁਫਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.