NewsBreaking NewsD5 specialPoliticsPunjab

ਸਰਕਾਰੀ ਹਸਪਤਾਲਾਂ ‘ਚ ਜਾਣ ਤੋਂ ਕਤਰਾਉਣਗੇ ਲੋਕ, ਕੈਪਟਨ ਸਰਕਾਰ ਨੇ ਜਾਰੀ ਕੀਤਾ ਨਵਾਂ ਫੁਰਮਾਨ

ਪਟਿਆਲਾ : ਸੀਨੀਅਰ ਅਕਾਲੀ ਆਗੂ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰੀ ਹਸਪਤਾਲਾਂ ‘ਚ ਵਧਾਈਆਂ ਗਈਆਂ ਇਲਾਜ਼ ਦਰਾਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ, ਜਿਸ ਵਿਚ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਰੱਖਣ ਦੀ ਥਾਂ ਆਪਣੇ ਘਰਾਂ ਵਿਚ ਰੱਖਣ ਦੀ ਗੱਲ ਕਹੀ ਗਈ, ਵਿਚ ਬਹੁਤ ਵੱਡੀ ਬੇਵਿਸਾਹੀ ਹੈ ਅਤੇ ਪਾਰਟੀ ਨੇ ਸਰਕਾਰ ਵੱਲੋਂ ਮਹਾਮਾਰੀ ਦੇ ਦੌਰਾਨ ਸਿਹਤ ਸੇਵਾਵਾਂ ਦੀਆਂ ਫੀਸਾਂ ਵਿਚ ਚੋਖਾ ਵਾਧਾ ਕਰ ਕੇ ਮੁਨਾਫਾ ਕਮਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।

ਮੋਗਾ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਪ੍ਰਾਪਤ ਹੋ ਰਹੀਆਂ ਹਨ ਕਿ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕੀਤੇ ਹਨ ਅਤੇ ਸਿਹਤ ਵਿਭਾਗ ਦੇ ਅਮਲੇ ਨੂੰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਲਿਜਾਣ ਤੋਂ ਵੀ ਰੋਕਿਆ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿਚ ਵਿਸ਼ਵਾਸ ਇੰਨਾ ਜ਼ਿਆਦਾ ਘੱਟ ਗਿਆ ਹੈ ਕਿ ਉਹ ਆਪਣੇ ਘਰੇਲੂ ਮੈਂਬਰਾਂ ਨੂੰ ਘਰਾਂ ਵਿਚ ਰੱਖਣ ਲਈ ਤਿਆਰ ਹਨ ਬਜਾਏ ਕਿ ਸਰਕਾਰੀ ਸੰਸਥਾਵਾਂ ਵਿਚ ਉਹਨਾਂ ਨੂੰ ਖੱਜਲ ਖੁਆਰ ਕੀਤਾ ਜਾਵੇ।

🔴 LIVE 🔴ਖਾਲਿਸਤਾਨੀ ਫੇਰ ਕਰਨ ਲੱਗੇ ਸੀ ਪੰਜਾਬ ‘ਚ ਵੱਡਾ ਕੰਮ,ਨਵਜੋਤ ਸਿੱਧੂ ਨੂੰ ਫਸਿਆ ਕਸੂਤਾ

ਉਹਨਾਂ ਕਿਹਾ ਕਿ ਮਿਸ਼ਨ ਫਤਿਹ ਅਸਲ ਵਿਚ ਪੂਰੀ ਤਰ੍ਹਾਂ ਮਿਸ਼ਨ ਬੇਵਿਸਾਹੀ ਵਿਚ ਬਦਲ ਗਿਆ ਹੈ। ਸਿਹਤ ਸੇਵਾਵਾਂ ਨੂੰ ਤੁਰੰਤ ਤਰਜੀਹ ਦੇਣ ਅਤੇ ਇਹਨਾਂ ਵਿਚ ਸੁਧਾਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਕੇਂਦਰਾਂ ਵਿਚ ਹਾਲਾਤਾਂ ਬਾਰੇ ਰਿਪੋਰਟਾਂ ਨੇ ਅਜਿਹੇ ਹਾਲਾਤ ਬਣਾ ਦਿੱਤੇ ਹਨ ਕਿ ਲੋਕ ਕਿਸੇ ਵੀ ਕੀਮਤ ’ਤੇ ਇਹਨਾਂ ਤੋਂ ਦੂਰ ਰਹਿਣ ਨੂੰ ਤਰਜੀਹ ਦੇਣ ਲੱਗ ਪਏ ਹਨ।

SGPC ਪ੍ਰਧਾਨ ਲੌਂਗੋਵਾਲ ਦੀ ਸਿੰਘਾਂ ਨੇ ਘੇਰੀ ਕਾਰ

ਉਹਨਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਜਿਹੜੇ ਮਰੀਜ਼ਾਂ ਨੂੰ ਕੋਈ ਲੱਛਣ ਵੀ ਨਹੀਂ ਹਨ, ਉਹਨਾਂ ਨੂੰ ਵੀ ਅਜਿਹੇ ਕੇਂਦਰਾਂ ਵਿਚ ਰਹਿਣ ਮਗਰੋਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਹੋ ਗਈਆਂ ਤੇ ਇਥੇ ਮਰੀਜ਼ਾਂ ਨੂੰ ਰੋਟੀ ਤੇ ਪਾਣੀ ਵੀ ਨਹੀਂ ਮਿਲ ਰਿਹਾ। ਦੱਸ ਦਈਏ ਕਿ ਕੈਪਟਨ ਸਰਕਾਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਹੁਣ ਵਿਰੋਧੀ ਸਰਕਾਰੀ ਹਸਤਪਾਲਾਂ ‘ਚ ਵੀ ਸਿਹਤ ਸੇਵਾਵਾਂ ‘ਚ ਕੀਤੇ ਵਾਧੇ ਤੇ ਸੁੱਕਾ ਨਹੀਂ ਜਾਣ ਦਿੰਦੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button