PunjabTop News

ਸਰਪੰਚ ਜਸ਼ਨਪ੍ਰੀਤ ਬਾਵਾ ਦੀ ਆਤਮਹੱਤਿਆ ਦੇ ਮਾਮਲੇ ‘ਚ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਕਲੀਨ ਚਿੱਟ

ਗੁਰੂਹਰਸਹਾਏ ਦੇ ਪਿੰਡ ਤਰਿੱਡਾ ਦੇ ਨੌਜਵਾਨ ਸਰਪੰਚ ਜਸ਼ਨਪ੍ਰੀਤ ਬਾਵਾ ਦੀ ਆਤਮਹੱਤਿਆ ਦੇ ਮਾਮਲੇ ਵਿਚ ਸਿੱਟ ਦੀ ਰਿਪੋਰਟ ਤੋਂ ਬਾਅਦ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ.ਏ. ਬਚਿੱਤਰ ਸਿੰਘ ਲਾਡੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਸ਼ਨਪ੍ਰੀਤ ਦੇ ਪਿਤਾ ਅਤੇ ਕੁਝ ਹੋਰ ਗਵਾਹਾਂ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਨੇ ਹੁਣ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਆਤਮਹੱਤਿਆ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ।

31 ਮਈ ਨੂੰ ਸਰਪੰਚ ਜਸ਼ਨਪ੍ਰੀਤ ਨੇ ਘਰ ਵਿਚ ਆਪਣੀ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਘਟਨਾ ਤੋਂ ਅਗਲੇ ਦਿਨ ਜਸ਼ਨ ਦੇ ਪਿਤਾ ਤਰਸੇਮ ਲਾਲ ਨੇ ਪੁਲਿਸ ਨੂੰ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਕਿਸੇ ਉਤੇ ਕੋਈ ਸ਼ੱਕ ਨਹੀਂ ਅਤੇ ਉਹ ਕੋਈ ਕਾਰਵਾਈ ਨਹੀਂ ਚਾਹੁੰਦੇ। ਜਿਸ ਤੋਂ ਬਾਅਦ ਪੁਲਿਸ ਵੱਲੋਂ 174 ਤਹਿਤ ਕਾਰਵਾਈ ਕਰਕੇ ਫਾਈਲ ਬੰਦ ਕਰ ਦਿੱਤੀ ਸੀ ਅਤੇ ਪਰਿਵਾਰ ਦੀ ਬੇਨਤੀ ਉਤੇ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ।ਹਾਲਾਂਕਿ ਸਸਕਾਰ ਤੋਂ ਬਾਅਦ 5 ਜੂਨ ਨੂੰ ਤਰਸੇਮ ਲਾਲ ਵੱਲੋਂ ਇਕ ਦਰਖਾਸਤ ਦਿੱਤੀ ਗਈ, ਜਿਸ ਵਿੱਚ ਉਨ੍ਹਾਂ ਨੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਬਚਿੱਤਰ ਸਿੰਘ ਲਾਡੀ ਨੂੰ ਜਸ਼ਨਪ੍ਰੀਤ ਦੀ ਮੌਤ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ। ਸਿੱਟ ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਤਰਸੇਮ ਲਾਲ ਨੇ ਸਿੱਟ ਸਾਹਮਣੇ ਬਿਆਨ ਦਿੱਤਾ ਕਿ ਉਸ ਨੇ ਵਿਧਾਇਕ ਅਤੇ ਉਨ੍ਹਾਂ ਦੇ ਪੀ.ਏ. ਖ਼ਿਲਾਫ਼ ਦਿੱਤੇ ਬਿਆਨ ਕੁਝ ਲੋਕਾਂ ਵੱਲੋਂ ਭੜਕਾਉਣ ਕਰਕੇ ਦਿੱਤੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਉਹ ਸਦਮੇ ਵਿੱਚ ਸਨ ਅਤੇ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button